Chandigarh 'ਚ 40 ਸਾਲਾਂ ਬਾਅਦ ਹੋਇਆ ਵੱਡਾ ਬਦਲਾਅ, ਸਲਾਹਕਾਰ ਦਾ ਅਹੁਦਾ ਕੀਤਾ ਖ਼ਤਮ, ਹੁਣ ਹੋਵੇਗਾ ਮੁੱਖ ਸਕੱਤਰ
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਕੇਂਦਰ ਸਰਕਾਰ ਵੱਲੋਂ ਮੰਗਲਵਾਰ (7 ਜਨਵਰੀ) ਦੇਰ ਸ਼ਾਮ ਇਕ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨਿਕ ਤਬਦੀਲੀਆਂ ਕਰਦੇ ਹੋਏ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਉਨ੍ਹਾਂ ਨੂੰ ਮੁੱਖ ਸਕੱਤਰ ਦਾ ਅਹੁਦਾ ਦਿੱਤਾ ਗਿਆ। ਦੱਸਣਯੋਗ ਹੈ ਕਿ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਗਿਆ ਹੈ। ਚੰਡੀਗੜ੍ਹ ਲਈ ਇਹ ਇਕ ਮਹੱਤਵਪੂਰਨ ਪ੍ਰਸ਼ਾਸਕੀ ਤਬਦੀਲੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਦੋ ਆਈਏਐੱਸ ਅਧਿਕਾਰੀਆਂ ਦੀਆਂ ਅਸਾਮੀਆਂ ਵਿਚ ਵਾਧਾ ਕੀਤਾ ਗਿਆ ਹੈ। ਹੁਣ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ।
40 ਸਾਲ ਪਹਿਲਾਂ ਲਏ ਗਏ ਸੀ ਕੁਝ ਅਹਿਮ ਫੈਸਲੇ
ਦੱਸਣਯੋਗ ਹੈ ਕਿ 3 ਜੂਨ 1984 ਨੂੰ ਕੇਂਦਰ ਸਰਕਾਰ ਨੇ ਚੀਫ਼ ਕਮਿਸ਼ਨਰ ਦਾ ਅਹੁਦਾ ਖ਼ਤਮ ਕਰਕੇ ਉਨ੍ਹਾਂ ਨੂੰ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਦੇ ਦਿੱਤਾ ਸੀ। ਉਥੇ ਹੀ ਕੇਂਦਰ ਸਰਕਾਰ ਨੇ 40 ਸਾਲਾਂ ਬਾਅਦ ਇੱਕ ਵਾਰ ਫਿਰ ਬਦਲਾਅ ਕੀਤਾ ਹੈ, ਜਿੱਥੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ।
ਚੰਡੀਗੜ੍ਹ ਦਾ ਪ੍ਰਸ਼ਾਸਨਿਕ ਢਾਂਚਾ ਹੋਵੇਗਾ ਮਜ਼ਬੂਤ
ਮਾਹਿਰਾਂ ਅਨੁਸਾਰ ਇਸ ਬਦਲਾਅ ਨਾਲ ਚੰਡੀਗੜ੍ਹ ਦਾ ਪ੍ਰਸ਼ਾਸਨਿਕ ਢਾਂਚਾ ਮਜ਼ਬੂਤ ਹੋਵੇਗਾ। ਜੋ ਵੀ ਅਧਿਕਾਰੀ ਚੰਡੀਗੜ੍ਹ ਵਿਚ ਸਲਾਹਕਾਰ ਦੇ ਅਹੁਦੇ ’ਤੇ ਆਉਂਦਾ ਹੈ। ਉਹ ਮੁੱਖ ਸਕੱਤਰ ਦਾ ਅਹੁਦਾ ਸੰਭਾਲਦਾ ਹੈ। ਪਰ ਇੱਥੇ ਉਸਨੂੰ ਸਲਾਹਕਾਰ ਕਿਹਾ ਜਾਂਦਾ ਹੈ। ਇਸ ਲਈ ਇਸ ਅਹੁਦੇ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।
ਹੁਣ ਇਸ ਤਰ੍ਹਾਂ ਰਹੇਗਾ ਯੂਟੀ ਪ੍ਰਸ਼ਾਸਨ ਦਾ ਢਾਂਚਾ
ਮੁੱਖ ਸਕੱਤਰ - 1, ਸਕੱਤਰ (ਹੋਮ) 1, ਸਕੱਤਰ (ਵਿੱਤ) 1, ਸਕੱਤਰ ਸ਼ਹਿਰੀ ਯੋਜਨਾ ਅਤੇ ਸਮਾਰਟ ਸਿਟੀ - 1, ਡਿਪਟੀ ਕਮਿਸ਼ਨਰ - 1, ਸੰਯੁਕਤ ਸਕੱਤਰ ਵਿੱਤ 1, ਆਬਕਾਰੀ ਕਮਿਸ਼ਨਰ 1, ਸਕੱਤਰ (ਦੋ ਅਸਾਮੀਆਂ), ਵਧੀਕ ਸਕੱਤਰ, ਵਧੀਕ ਸਕੱਤਰ. ਵਧੀਕ ਡਿਪਟੀ ਕਮਿਸ਼ਨਰ।
A Big Change Has Taken Place In Chandigarh After 40 Years The Post Of Advisor Has Been Abolished Now There Will Be A Chief Secretary