Punjab Cabinet ਦੀ ਹੁਣ 6 ਮਾਰਚ ਨੂੰ ਹੋਵੇਗੀ ਮੀਟਿੰਗ
March 5, 2026 / Punjab
PunjabPunjab Cabinet ਦੀ ਹੁਣ 6 ਮਾਰਚ ਨੂੰ ਹੋਵੇਗੀ ਮੀਟਿੰਗ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੇ ਨਿਰਧਾਰਿਤ ਸਮੇਂ ਵਿੱਚ ਅਹਿਮ ਤਬਦੀਲੀ ਕੀਤੀ ਗਈ ਹੈ। ਪਹਿਲਾਂ ਇਹ ਮੀਟਿੰਗ 5 ਮਾਰਚ (ਵੀਰਵਾਰ) ਨੂੰ ਦੁਪਹਿਰ 1:30 ਵਜੇ ਹੋਣੀ ਸੀ, ਪਰ ਹੁਣ ਨਵੇਂ ਹੁਕਮਾਂ ਅਨੁਸਾਰ ਇਸ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਨਵਾਂ ਸਮਾਂ ਅਤੇ ਸਥਾਨ
ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਹ ਕੈਬਨਿਟ ਮੀਟਿੰਗ 6 ਮਾਰਚ 2026 ਨੂੰ ਸਵੇਰੇ 9:30 ਵਜੇ ਹੋਵੇਗੀ। ਇਹ ਬੈਠਕ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਮੀਟਿੰਗ ਦੌਰਾਨ ਸੂਬੇ ਦੇ ਕਈ ਅਹਿਮ ਮੁੱਦਿਆਂ ਅਤੇ ਆਉਣ ਵਾਲੇ ਬਜਟ ਸਬੰਧੀ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
Powered by Froala Editor
Punjab Cabinet Meeting To Be Held On March 6
Recommended News
Popular Posts
Just Now