ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

LPG price- ਬਜਟ ਤੋਂ ਪਹਿਲਾਂ ਆਮ ਲੋਕਾਂ ਲਈ ਚੰਗੀ ਖਬਰ, LPG ਸਿਲੰਡਰ ਹੋਇਆ ਸਸਤਾ, ਜਾਣੋ ਨਵੇਂ ਰੇਟ

LPG price- ਬਜਟ ਤੋਂ ਪਹਿਲਾਂ ਆਮ ਲੋਕਾਂ ਲਈ ਚੰਗੀ ਖਬਰ, LPG ਸਿਲੰਡਰ ਹ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਐਲਪੀਜੀ ਗੈਸ ਸਿਲੰਡਰ ਨੂੰ ਲੈ ਕੇ ਰਾਹਤ ਦੀ ਖਬਰ ਸਾਹਮਣੇ ਆਈ ਹੈ। LPG ਗੈਸ ਸਿਲੰਡਰ ਅੱਜ ਤੋਂ ਸਸਤਾ ਹੋ ਗਿਆ ਹੈ। 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ । ਅੱਜ ਤੋਂ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦੀ ਕਟੌਤੀ ਕੀਤੀ ਗਈ ਹੈ।


ਤਾਜ਼ਾ ਰੇਟ ਮੁਤਾਬਕ ਦਿੱਲੀ 'ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1804 ਰੁਪਏ ਸੀ, ਜੋ ਹੁਣ 1797 ਰੁਪਏ ਹੋ ਗਈ ਹੈ। ਮੁੰਬਈ 'ਚ ਇਸ ਦੀ ਕੀਮਤ 1756 ਤੋਂ ਵਧ ਕੇ 1749.50 ਹੋ ਗਈ ਹੈ। ਕੋਲਕਾਤਾ ਵਿੱਚ ਹੁਣ ਇਹ 1966 ਦੀ ਬਜਾਏ 1959.50 ਵਿੱਚ ਉਪਲਬਧ ਹੈ। ਕੋਲਕਾਤਾ 'ਚ ਸਿਲੰਡਰ ਦੀ ਕੀਮਤ 1911 ਰੁਪਏ ਦੀ ਬਜਾਏ 1907 ਰੁਪਏ ਹੋ ਗਈ ਹੈ। ਹੋਰ ਸ਼ਹਿਰਾਂ ਵਿੱਚ ਵੀ ਕੀਮਤਾਂ ਵਿੱਚ ਅੰਤਰ ਦੇਖਿਆ ਗਿਆ ਹੈ।


ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਸਥਿਰ


1 ਅਗਸਤ 2024 ਤੋਂ ਘਰੇਲੂ ਗੈਸ ਸਿਲੰਡਰ ਯਾਨੀ 14 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ 'ਚ ਇਸ ਦੀ ਕੀਮਤ 803 ਰੁਪਏ, ਕੋਲਕਾਤਾ 'ਚ 829 ਰੁਪਏ, ਮੁੰਬਈ 'ਚ 802.50 ਰੁਪਏ ਅਤੇ ਚੇਨਈ 'ਚ 818.50 ਰੁਪਏ ਹੈ।


2025 ਵਿੱਚ ਇਹ ਦੂਜੀ ਕਟੌਤੀ


ਤੁਹਾਨੂੰ ਦੱਸ ਦੇਈਏ ਕਿ 2025 ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਇਹ ਦੂਜੀ ਕਟੌਤੀ ਹੈ। ਸਾਲ ਦੇ ਪਹਿਲੇ ਦਿਨ, ਦਿੱਲੀ ਤੋਂ ਮੁੰਬਈ ਅਤੇ ਕੋਲਕਾਤਾ ਤੋਂ ਚੇਨਈ ਤੱਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ।

LPG Price Good News For The Common People Before The Budget LPG Cylinder Has Become Cheaper Know The New Rates


Popular Posts
Just Now