Deportation from America - ਸੰਸਦ 'ਚ ਉਠਿਆ ਭਾਰਤੀਆਂ ਦੇ ਦੇਸ਼ ਨਿਕਾਲੇ ਦਾ ਮੁੱਦਾ, ਵਿਰੋਧੀ ਧਿਰ ਨੇ ਹਥਕੜੀਆਂ ਪਾ ਕੇ ਕੀਤਾ ਪ੍ਰਦਰਸ਼ਨ

Deportation from America - ਸੰਸਦ 'ਚ ਉਠਿਆ ਭਾਰਤੀਆਂ ਦੇ ਦੇਸ਼ ਨਿਕਾ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਅੱਜ ਸੰਸਦ ਵਿੱਚ ਭਾਰੀ ਹੰਗਾਮਾ ਹੋਇਆ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ‘ਸਰਕਾਰ ਸ਼ਰਮ ਕਰੋ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਰਕਾਰ ਇਸ ਬਾਰੇ ਜਾਣੂ ਹੈ। ਲਗਾਤਾਰ ਨਾਅਰੇਬਾਜ਼ੀ ਕਾਰਨ ਸਪੀਕਰ ਨੇ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।


ਦੇਸ਼ ਨਿਕਾਲੇ 'ਤੇ ਕਿਉਂ ਚੁੱਪ ਹੈ ਸਰਕਾਰ - ਕਾਂਗਰਸੀ ਐਮ.ਪੀ


ਇਸ ਮਾਮਲੇ ਬਾਰੇ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਕਿਹਾ ਕਿ ਅਮਰੀਕਾ ਤੋਂ 100 ਤੋਂ ਵੱਧ ਭਾਰਤੀਆਂ ਦੇ ਦੇਸ਼ ਨਿਕਾਲਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਦੇਸ਼ ਦੀ ਸਰਕਾਰ ਇਸ 'ਤੇ ਚੁੱਪ ਕਿਉਂ ਹੈ? ਭਾਰਤ ਨੇ ਇਸ ਅਣਮਨੁੱਖੀ ਸਲੂਕ ਦੀ ਨਿਖੇਧੀ ਕਿਉਂ ਨਹੀਂ ਕੀਤੀ?


ਸੰਸਦ ਦੇ ਬਾਹਰ ਹੱਥਕੜੀਆਂ ਪਾ ਕੇ ਕੀਤਾ ਰੋਸ ਪ੍ਰਦਰਸ਼ਨ 


ਇਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਥਕੜੀਆਂ ਪਾ ਕੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸ ਨੇਤਾ ਵੇਣੂਗੋਪਾਲ ਨੂੰ ਹੱਥਕੜੀ ਪਹਿਨੇ ਦੇਖਿਆ ਗਿਆ। ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਸ਼ਸ਼ੀ ਥਰੂਰ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ 'ਚ ਹਿੱਸਾ ਲਿਆ।

Deportation From America The Issue Of Deportation Of Indians Was Raised In Parliament The Opposition Protested In Handcuffs


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now