ਕੋਰੋਨਾ ਦੌਰਾਨ ਮਾਰੇ ਗਏ ਪਰਿਵਾਰਾਂ ਦੀ ਆਰਥਿਕ ਮਦਦ ਕਰੇਗੀ ਕੇਜਰੀਵਾਲ ਸਰਕਾਰ
LPTV / Chandigarh
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ ਦਿੱਲੀ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦੀ ਇਕਮੁਸ਼ਤ ਰਾਸ਼ੀ ਦਿੱਤੀ ਜਾਵੇਗੀ।
ਵਿੱਤੀ ਸਹਾਇਤਾ ਦੀ ਘੋਸ਼ਣਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਉਨ੍ਹਾਂ ਪਰਿਵਾਰਾਂ ਕੋਲ ਜਾਣਗੇ ਜਿਨ੍ਹਾਂ ਦੇ ਲੋਕਾਂ ਦੀ ਮੌਤ ਹੋਈ ਹੈ ਅਤੇ ਉਨ੍ਹਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਇਸ ਸਮੇਂ ਦੌਰਾਨ ਦੋ ਹੋਰ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਜਿਸ ਬੱਚੇ ਦੇ ਮਾਪਿਆਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ, ਉਨ੍ਹਾਂ ਨੂੰ ਵੀ 25 ਸਾਲ ਦੇ ਹੋਣ ਤੱਕ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਲੀ ਸਰਕਾਰ ਵੱਲੋਂ ਦਿੱਤੇ ਜਾਣਗੇ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਕਾਗਜ਼ ਚੈੱਕ ਕਰਨ ਜਾਣਗੇ, ਉਹ ਕਾਗਜ਼ਾਂ ਵਿੱਚ ਕੋਈ ਨੁਕਸ ਨਾ ਕੱਢਣ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਅਜ਼ੀਜ਼ਾਂ ਨੂੰ ਕੋਰੋਨਾ ਵਿੱਚ ਗੁਆ ਦਿੱਤਾ, ਇਹ ਸਮਾਂ ਹੈ ਉਨ੍ਹਾਂ ਦੇ ਨਾਲ ਖੜੇ ਹੋਣ ਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੇ ਕਿਸੇ ਬੱਚੇ ਦੀ ਮਾਂ ਜਾਂ ਪਿਤਾ ਦੀ ਪਹਿਲਾਂ ਮੌਤ ਹੋ ਗਈ ਹੈ ਅਤੇ ਦੂਜੇ ਦੀ ਮੌਤ ਕੋਰੋਨਾ ਕਾਰਨ ਹੋਈ ਹੈ, ਤਾਂ ਅਜਿਹੇ ਬੱਚਿਆਂ ਨੂੰ ਵੀ 25 ਸਾਲ ਦੇ ਹੋਣ ਤੱਕ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਤੇ ਜਾਣਗੇ।
Kejriwal government will provide financial help to the families killed during Corona