New Delhi Railway Station - ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ, ਮਹਾਕੁੰਭ ਜਾ ਰਹੇ 18 ਲੋਕਾਂ ਦੀ ਮੌਤ, ਦਰਜਨ ਤੋਂ ਵੱਧ ਜ਼ਖਮੀ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਸ਼ਨੀਵਾਰ ਦੇਰ ਰਾਤ ਮਹਾਕੁੰਭ ਦੀ ਭੀੜ ਅਚਾਨਕ ਵਧਣ ਤੋਂ ਬਾਅਦ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਾਜੜ ਮਚ ਗਈ। ਰੇਲਵੇ ਸਟੇਸ਼ਨ 'ਤੇ ਮਚੀ ਭਾਜੜ 'ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਤੇ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਭਾਜੜ ਦੀ ਘਟਨਾ ਤੋਂ ਪਹਿਲਾਂ ਸਟੇਸ਼ਨ ਦੇ ਪਲੇਟਫਾਰਮ ਨੰਬਰ 14 ਅਤੇ 15 'ਤੇ ਪ੍ਰਯਾਗਰਾਜ ਜਾਣ ਵਾਲੀਆਂ ਟਰੇਨਾਂ ਦਾ ਇੰਤਜ਼ਾਰ ਕਰ ਰਹੇ ਯਾਤਰੀਆਂ ਦੀ ਭੀੜ ਲੱਗੀ ਹੋਈ ਸੀ। ਪ੍ਰਯਾਗਰਾਜ 'ਚ ਚੱਲ ਰਹੇ ਮਹਾਕੁੰਭ 'ਚ ਸ਼ਾਮਲ ਹੋਣ ਲਈ ਵੱਡੀ ਗਿਣਤੀ 'ਚ ਲੋਕ ਰੇਲਵੇ ਸਟੇਸ਼ਨ 'ਤੇ ਪੁੱਜੇ ਹੋਏ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਇੱਕ ਪੋਸਟ ਵਿੱਚ ਮੌਤਾਂ 'ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ ਤੋਂ ਮੈਂ ਦੁਖੀ ਹਾਂ। ਮੇਰੇ ਵਿਚਾਰ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀ ਭਾਜੜ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਕਾਰਜਵਾਹਕ ਮੁੱਖ ਮੰਤਰੀ ਆਤਿਸ਼ੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਐਲਐਨਜੇਪੀ ਹਸਪਤਾਲ 'ਚ 15 ਲੋਕਾਂ ਨੂੰ ਮ੍ਰਿਤਕ ਲਿਆਂਦਾ ਗਿਆ ਸੀ। ਇਨ੍ਹਾਂ 'ਚੋਂ ਦੋ ਨੂੰ ਛੱਡ ਕੇ ਬਾਕੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਕਰੀਬ 15 ਲੋਕ ਜ਼ਖਮੀ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Stampede At New Delhi Railway Station 18 People Going To Mahakumbh Killed More Than A Dozen Injured