ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Mahakumbh ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆਂ ਵੱਡਾ ਹਾਦਸਾ, ਕਾਰ ਦੇ ਉਡੇ ਪਰਖਚੇ, 6 ਹਲਾਕ

Mahakumbh ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆਂ ਵੱਡਾ ਹਾਦਸਾ, ਕਾਰ ਦੇ ਉ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਅੱਜ ਮਹਾਕੁੰਭ ਦਾ 40ਵਾਂ ਦਿਨ ਹੈ। ਹੁਣ ਤੱਕ ਕਰੀਬ 58 ਕਰੋੜ ਸ਼ਰਧਾਲੂ ਇਸ਼ਨਾਨ ਕਰ ਚੁੱਕੇ ਹਨ। ਇਸ ਦੌਰਾਨ ਮਹਾਕੁੰਭ 'ਚ ਇਸ਼ਨਾਨ ਕਰਕੇ ਬਿਹਾਰ ਪਰਤ ਰਹੇ 6 ਲੋਕਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਇਹ ਹਾਦਸਾ ਬਿਹਾਰ ਦੇ ਆਰਾ 'ਚ ਵਾਪਰਿਆ। ਜਿੱਥੇ ਇੱਕ ਕਾਰ ਦੀ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਇਸ ਦੌਰਾਨ ਕਾਰ 'ਚ ਬੈਠੇ 6 ਲੋਕਾਂ ਦੀ ਮੌਤ ਹੋ ਗਈ।


ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਹਾਦਸਾ ਪਟਨਾ ਤੋਂ 40 ਕਿਲੋਮੀਟਰ ਪਹਿਲਾਂ ਆਰਾ-ਮੋਹਨੀਆ ਰਾਸ਼ਟਰੀ ਰਾਜਮਾਰਗ 'ਤੇ ਇਕ ਪੈਟਰੋਲ ਪੰਪ ਨੇੜੇ ਸ਼ੁੱਕਰਵਾਰ ਸਵੇਰੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ।


ਮਰਨ ਵਾਲਿਆਂ ਵਿਚ ਇੱਕ ਹੀ ਪਰਿਵਾਰ ਦੇ ਚਾਰ ਲੋਕ 


ਮਰਨ ਵਾਲਿਆਂ ਵਿਚ 4 ਔਰਤਾਂ ਅਤੇ 2 ਪੁਰਸ਼ ਸ਼ਾਮਲ ਹਨ। ਮਰਨ ਵਾਲਿਆਂ ਵਿਚ ਸੰਜੇ ਕੁਮਾਰ (62), ਪਤਨੀ ਕਰੁਣਾ ਦੇਵੀ (58), ਪੁੱਤਰ ਲਾਲ ਬਾਬੂ ਸਿੰਘ (25) ਅਤੇ ਭਤੀਜੀ ਪ੍ਰਿਯਮ ਕੁਮਾਰੀ (20) ਸ਼ਾਮਲ ਹਨ। ਨਾਲ ਹੀ ਆਸ਼ਾ ਕਿਰਨ (28) ਅਤੇ ਜੂਹੀ ਰਾਣੀ (25) ਵੀ ਸਨ।


ਮੇਲਾ ਮਹਾਕੁੰਭ 26 ਫਰਵਰੀ ਤੱਕ ਚੱਲੇਗਾ


ਤੁਹਾਨੂੰ ਦੱਸ ਦੇਈਏ ਕਿ ਮਹਾਕੁੰਭ ਦੁਨੀਆ ਦੇ ਸਭ ਤੋਂ ਵੱਡੇ ਅਤੇ ਮਹੱਤਵਪੂਰਨ ਧਾਰਮਿਕ ਸਮਾਗਮਾਂ ਵਿੱਚੋਂ ਇੱਕ ਹੈ। ਇਹ ਹਰ 12 ਸਾਲਾਂ ਬਾਅਦ ਭਾਰਤ ਵਿੱਚ ਚਾਰ ਸਥਾਨਾਂ ਵਿੱਚੋਂ ਇੱਕ 'ਤੇ ਆਯੋਜਿਤ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਮਹਾਕੁੰਭ ਮੇਲਾ 13 ਜਨਵਰੀ ਨੂੰ ਸ਼ੁਰੂ ਹੋ ਗਿਆ ਹੈ ਅਤੇ ਇਹ 26 ਫਰਵਰੀ ਤੱਕ ਚੱਲੇਗਾ।

Major Accident Involving People Returning From Mahakumbh Car Overturns 6 Killed


Popular Posts
Just Now