ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Delhi Assembly- 'ਆਪ' ਸਰਕਾਰ ਦੀ ਸ਼ਰਾਬ ਨੀਤੀ ਨਾਲ 2000 ਕਰੋੜ ਦਾ ਨੁਕਸਾਨ, ਵਿਧਾਨ ਸਭਾ 'ਚ ਪੇਸ਼ ਹੋਈ CAG ਰਿਪੋਰਟ

Delhi Assembly-  'ਆਪ' ਸਰਕਾਰ ਦੀ ਸ਼ਰਾਬ ਨੀਤੀ ਨਾਲ 2000 ਕਰੋੜ ਦਾ ਨ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਦਿੱਲੀ ਵਿਧਾਨ ਸਭਾ ਦੇ ਦੂਜੇ ਦਿਨ ਮੰਗਲਵਾਰ (25 ਫਰਵਰੀ)ਨੂੰ ਸ਼ਰਾਬ ਨੀਤੀ 'ਤੇ ਕੈਗ ਦੀ ਰਿਪੋਰਟ ਸਦਨ 'ਚ ਪੇਸ਼ ਕੀਤੀ ਗਈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਦਨ ਵਿਚ ਰਿਪੋਰਟ ਪੇਸ਼ ਕੀਤੀ। ਐਲਜੀ ਵੀਕੇ ਸਕਸੈਨਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਰਿਪੋਰਟ ਨੂੰ ਰੋਕ ਕੇ ਰੱਖਿਆ ਸੀ। ਇਸ ਨੂੰ ਸਦਨ ਵਿਚ ਨਹੀਂ ਰੱਖਿਆ ਗਿਆ। ਉਸ ਨੇ ਸੰਵਿਧਾਨ ਦੀ ਖੁੱਲ੍ਹ ਕੇ ਉਲੰਘਣਾ ਕੀਤੀ ਹੈ।


ਇਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਨਵੀਂ ਸ਼ਰਾਬ ਨੀਤੀ ਕਾਰਨ ਦਿੱਲੀ ਸਰਕਾਰ ਨੂੰ 2000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਨੀਤੀ ਕਮਜ਼ੋਰ ਸੀ ਅਤੇ ਲਾਈਸੈਂਸਿੰਗ ਪ੍ਰਕਿਰਿਆ ਵਿਚ ਖਾਮੀਆਂ ਸੀ। ਮਾਹਿਰਾਂ ਦੇ ਪੈਨਲ ਨੇ ਪੁਲਿਸ ਵਿੱਚ ਕੁਝ ਤਬਦੀਲੀਆਂ ਦਾ ਸੁਝਾਅ ਦਿੱਤਾ ਸੀ, ਜਿਸ ਨੂੰ ਤਤਕਾਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਨਜ਼ਰਅੰਦਾਜ਼ ਕਰ ਦਿੱਤਾ ਸੀ।


ਇਸ ਤੋਂ ਪਹਿਲਾਂ ਸਦਨ 'ਚ ਵਿਰੋਧੀ ਪਾਰਟੀ 'ਆਪ' ਨੇ ਮੁੱਖ ਮੰਤਰੀ ਹਾਊਸ 'ਚ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਤਸਵੀਰਾਂ ਦੇ ਮੁੱਦੇ 'ਤੇ ਹੰਗਾਮਾ ਕੀਤਾ। ਜਦੋਂ ਐਲਜੀ ਵੀਕੇ ਸਕਸੈਨਾ ਭਾਸ਼ਣ ਦੇ ਰਹੇ ਸਨ ਤਾਂ 'ਆਪ' ਵਿਧਾਇਕਾਂ ਨੇ ਮੋਦੀ-ਮੋਦੀ ਦੇ ਨਾਅਰੇ ਲਾਏ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਸਮੇਤ 'ਆਪ' ਦੇ 12 ਵਿਧਾਇਕਾਂ ਨੂੰ ਪੂਰੇ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ।


ਸਦਨ ਤੋਂ ਬਾਹਰ ਆਉਣ ਤੋਂ ਬਾਅਦ ਆਤਿਸ਼ੀ ਨੇ ਪੁੱਛਿਆ ਕਿ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਤਸਵੀਰਾਂ ਨੂੰ ਮੁੱਖ ਮੰਤਰੀ ਹਾਊਸ ਤੋਂ ਕਿਉਂ ਹਟਾਇਆ ਗਿਆ। ਕੀ ਪੀਐਮ ਮੋਦੀ ਬਾਬਾ ਸਾਹਿਬ ਅੰਬੇਡਕਰ ਤੋਂ ਵੱਡੇ ਹਨ? ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੇਲੇ ਹਰ ਸਰਕਾਰੀ ਦਫ਼ਤਰ ਵਿੱਚ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਫੋਟੋਆਂ ਲਗਾਈਆਂ ਗਈਆਂ ਸੀ।

Delhi Assembly AAP Government s Liquor Policy Caused A Loss Of Rs 2000 Crore CAG Report Presented In The Assembly


Popular Posts
Just Now