ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਲਗਾਏ ਗਏ ਟੈਂਟਾਂ 'ਤੇ ਚੱਲਿਆ ਪੀਲਾ ਪੰਜਾ, ਡੱਲੇਵਾਲ-ਪੰਧੇਰ ਸਮੇਤ ਕਈ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ 'ਚ, ਇੰਟਰਨੈੱਟ ਸੇਵਾਵਾਂ ਬੰਦ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਲਗਾਏ ਗ


Admin / Main News

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ 13 ਫਰਵਰੀ 2023 ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਪੁਲਿਸ ਨੇ ਇਨ੍ਹਾਂ ਦੋਵਾਂ ਸਰਹੱਦਾਂ 'ਤੇ ਲਗਾਏ ਗਏ ਟੈਂਟਾਂ 'ਤੇ ਆਪਣੇ ਪੀਲਾ ਪੰਜਾ ਚਲਾ ਦਿੱਤਾ। ਇਸ ਤੋਂ ਇਲਾਵਾ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਮੇਤ 200 ਤੋਂ ਵੱਧ ਅੰਦੋਲਨਕਾਰੀ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਦੌਰਾਨ ਕਿਸਾਨਾਂ ਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋਈ ਜਦੋਂ ਕਿਸਾਨ ਖਨੌਰੀ ਅਤੇ ਸ਼ੰਭੂ ਸਰਹੱਦੀ ਪੁਆਇੰਟਾਂ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸੀ।


ਕੁਝ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾ ਬੰਦ 


ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਗੁੱਸੇ ਨੂੰ ਦੇਖਦੇ ਹੋਏ ਪੰਜਾਬ ਦੇ ਕੁਝ ਜ਼ਿਲਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਇਸ ਦੇ ਨਾਲ ਹੀ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਦੋਵਾਂ ਥਾਵਾਂ 'ਤੇ ਬੱਸਾਂ, ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਇਸ ਆਪ੍ਰੇਸ਼ਨ ਦੀ ਅਗਵਾਈ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸੰਧੂ ਕਰ ਰਹੇ ਹਨ। ਦੱਸ ਦਈਏ ਕਿ ਦੋਵਾਂ ਸਰਹੱਦਾਂ 'ਤੇ ਕਰੀਬ 3000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।


ਦੱਸਣਯੋਗ ਹੈ ਕਿ ਡੱਲੇਵਾਲ ਅਤੇ ਪੰਧੇਰ ਵਰਗੇ ਪ੍ਰਮੁੱਖ ਨੇਤਾਵਾਂ ਦੀ ਨਜ਼ਰਬੰਦੀ ਨਾਲ ਤਣਾਅ ਵਧ ਗਿਆ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਗੱਲਬਾਤ 4 ਮਈ ਨੂੰ ਹੋਣੀ ਹੈ। ਵਧਦੀ ਸਥਿਤੀ ਨੂੰ ਕਾਬੂ ਕਰਨ ਲਈ, ਅਧਿਕਾਰੀਆਂ ਨੇ ਵੱਡੇ ਵਿਰੋਧ ਸਥਾਨਾਂ 'ਤੇ ਬਿਜਲੀ ਸਪਲਾਈ ਕੱਟ ਦਿੱਤੀ ਅਤੇ ਇੰਟਰਨੈਟ ਬੰਦ ਕਰ ਦਿੱਤਾ।


ਕਿਸਾਨਾਂ ਦੀ 7ਵੀਂ ਮੀਟਿੰਗ ਵੀ ਰਹੀ ਬੇਸਿੱਟਾ


ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ 7ਵੀਂ ਮੀਟਿੰਗ ਵੀ ਬੇਸਿੱਟਾ ਰਹੀ। ਇਸ ਮੀਟਿੰਗ ਤੋਂ ਬਾਹਰ ਆਏ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਪੰਧੇਰ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਜਗਜੀਤ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਦੇ ਪਿਮਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

Major Action By Punjab Police Yellow Paws Were Used On Tents Set Up On Shambhu And Khanauri Borders Many Farmer Leaders Including Dallewal Pandher Were Taken Into Custody Internet Services Were Shut Down


Popular Posts
Just Now