ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

New LPG rate- ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ LPG ਸਿਲੰਡਰ, ਜਾਣੋ ਨਵੇਂ ਰੇਟ

-New-LPG-Rate-LPG-Cylinder-Becom


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਨਵੇਂ ਵਿੱਤੀ ਸਾਲ 2025-26 ਦੀ ਸ਼ੁਰੂਆਤ ਦੇ ਨਾਲ ਹੀ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਵਾਲੀ ਖਬਰ ਆਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਪ੍ਰੈਲ, 2025 ਤੋਂ 19 ਕਿਲੋ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 41 ਰੁਪਏ ਦੀ ਭਾਰੀ ਕਟੌਤੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਦੇਸ਼ ਭਰ ਦੇ ਉਨ੍ਹਾਂ ਲੱਖਾਂ ਲੋਕਾਂ ਲਈ ਖੁਸ਼ਖਬਰੀ ਲੈ ਕੇ ਆਇਆ ਹੈ ਜੋ ਢਾਬਿਆਂ, ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਖਾਣਾ ਬਣਾਉਣ ਲਈ ਇਨ੍ਹਾਂ ਸਿਲੰਡਰਾਂ ਦੀ ਵਰਤੋਂ ਕਰਦੇ ਹਨ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1803 ਰੁਪਏ ਤੋਂ ਘੱਟ ਕੇ 1762 ਰੁਪਏ ਹੋ ਗਈ ਹੈ।

ਇਸ ਕੀਮਤ 'ਚ ਬਦਲਾਅ ਦਾ ਅਸਰ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਵੀ ਦੇਖਣ ਨੂੰ ਮਿਲਿਆ ਹੈ। ਮੁੰਬਈ ਵਿੱਚ ਵਪਾਰਕ ਐਲਪੀਜੀ ਸਿਲੰਡਰ ਹੁਣ 1755.50 ਰੁਪਏ ਦੀ ਬਜਾਏ 1714.50 ਰੁਪਏ ਵਿੱਚ ਮਿਲੇਗਾ। ਕੋਲਕਾਤਾ 'ਚ ਇਹ ਸਿਲੰਡਰ 1913 ਤੋਂ 1872 ਰੁਪਏ ਸਸਤਾ ਹੋ ਗਿਆ ਹੈ, ਜਦਕਿ ਚੇਨਈ 'ਚ ਨਵੀਂ ਕੀਮਤ 1965 ਤੋਂ 1924 ਰੁਪਏ 'ਤੇ ਆ ਗਈ ਹੈ।ਇਹ ਕਟੌਤੀ ਨਾ ਸਿਰਫ ਕਾਰੋਬਾਰੀਆਂ ਨੂੰ ਰਾਹਤ ਦੇਣ ਵਾਲੀ ਹੈ, ਸਗੋਂ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ 'ਤੇ ਵੀ ਇਸ ਦਾ ਸਕਾਰਾਤਮਕ ਅਸਰ ਪੈਣ ਦੀ ਉਮੀਦ ਹੈ।

New LPG Rate LPG Cylinder Becomes Cheaper On The First Day Of The Month Know The New Rates


Popular Posts
Just Now