ਆਮ ਲੋਕਾਂ ਲਈ ਖੁਸ਼ਖਬਰੀ - ਸਸਤੇ ਹੋ ਸਕਦੇ ਹਨ ਕਰਜ਼ੇ , RBI ਨੇ ਰੈਪੋ ਰੇਟ 'ਚ 0.25% ਦੀ ਕੀਤੀ ਕਟੌਤੀ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤੀ ਰਿਜ਼ਰਵ ਬੈਂਕ (RBI) ਨੇ ਅੱਜ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਰਬੀਆਈ ਨੇ ਰੈਪੋ ਰੇਟ ਵਿਚ 0.25% ਦੀ ਕਟੌਤੀ ਕੀਤੀ ਹੈ। ਹੁਣ ਇਹ ਦਰ 6.25% ਤੋਂ ਘੱਟ ਕੇ 6% ਹੋ ਗਈ ਹੈ। ਇਸਦਾ ਮਤਲਬ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕਰਜ਼ੇ ਸਸਤੇ ਹੋ ਸਕਦੇ ਹਨ। ਉਥੇ ਹੀ ਤੁਹਾਡੀ EMI ਵੀ ਘੱਟ ਜਾਵੇਗੀ।
ਇਹ ਫੈਸਲਾ ਨਵੇਂ ਵਿੱਤੀ ਸਾਲ ਵਿਚ ਆਰਬੀਆਈ ਦੀ ਪਹਿਲੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਅੱਜ 9 ਅਪ੍ਰੈਲ ਨੂੰ ਸਵੇਰੇ 10 ਵਜੇ ਇਹ ਜਾਣਕਾਰੀ ਦਿੱਤੀ। ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਐਮਪੀਸੀ (ਮੁਦਰਾ ਨੀਤੀ ਕਮੇਟੀ) ਨੇ ਸਰਬਸੰਮਤੀ ਨਾਲ ਪਾਲਿਸੀ ਰੈਪੋ ਰੇਟ ਨੂੰ 25 ਆਧਾਰ ਅੰਕਾਂ ਤੋਂ ਘਟਾ ਕੇ 6 ਫੀਸਦੀ ਕਰਨ ਲਈ ਵੋਟ ਕੀਤਾ।
ਦੱਸਣਯੋਗ ਕਿ ਇਸ ਤੋਂ ਪਹਿਲਾਂ ਵਿੱਤੀ ਸਾਲ 2024-25 ਦੀ ਆਖਰੀ ਮੀਟਿੰਗ ਵਿਚ, ਆਰਬੀਆਈ ਨੇ ਵਿਆਜ ਦਰਾਂ ਵਿਚ 0.25% ਦੀ ਕਟੌਤੀ ਕੀਤੀ ਸੀ। ਫਰਵਰੀ ਵਿੱਚ ਹੋਈ ਮੀਟਿੰਗ ਵਿੱਚ, ਵਿਆਜ ਦਰਾਂ 6.5% ਤੋਂ ਘਟਾ ਕੇ 6.25% ਕਰ ਦਿੱਤੀਆਂ ਗਈਆਂ ਸੀ।
ਰੈਪੋ ਰੇਟ 6.25 ਫੀਸਦੀ ਤੋਂ ਘਟ ਕੇ 6 ਫੀਸਦੀ ਹੋਈ
ਇਸ ਫੈਸਲੇ ਤੋਂ ਬਾਅਦ ਦੁਨੀਆ ਵਿਚ ਮਹਿੰਗਾਈ ਅਤੇ ਮੰਦੀ ਦਾ ਡਰ ਵਧ ਗਿਆ ਹੈ। ਵਿਸ਼ਵ ਅਰਥਵਿਵਸਥਾ ਦੇ ਮੰਦੀ ਵਿਚ ਜਾਣ ਦੀ ਸੰਭਾਵਨਾ ਨੂੰ ਦੇਖਦੇ ਹੋਏ, ਆਰਬੀਆਈ ਦੇ ਇਸ ਫੈਸਲੇ ਨੂੰ ਕਾਫ਼ੀ ਚੰਗਾ ਮੰਨਿਆ ਜਾ ਰਿਹਾ ਹੈ। ਰੈਪੋ ਰੇਟ ਵਿੱਚ ਕਟੌਤੀ ਦਾ ਫੈਸਲਾ ਆਰਬੀਆਈ ਐਮਪੀਸੀ ਦੇ ਬਹੁਗਿਣਤੀ ਮੈਂਬਰਾਂ ਦੁਆਰਾ 0.25 ਪ੍ਰਤੀਸ਼ਤ ਦੀ ਕਟੌਤੀ ਦੀ ਸਿਫਾਰਸ਼ ਕਰਨ ਤੋਂ ਬਾਅਦ ਲਿਆ ਗਿਆ।
ਖਾਸ ਗੱਲ ਇਹ ਹੈ ਕਿ ਆਰਬੀਆਈ ਗਵਰਨਰ ਸੰਜੇ ਮਲਹੋਤਰਾ ਨੇ ਲਗਾਤਾਰ ਦੂਜੀ ਵਾਰ ਆਰਬੀਆਈ ਨੀਤੀਗਤ ਦਰਾਂ ਵਿੱਚ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ, ਵਿੱਤੀ ਸਾਲ 2024-25 ਦੀ ਆਖਰੀ ਮੀਟਿੰਗ ਵਿੱਚ, ਆਰਬੀਆਈ ਨੇ ਵਿਆਜ ਦਰਾਂ ਵਿੱਚ 0.25% ਦੀ ਕਟੌਤੀ ਕੀਤੀ ਸੀ। ਫਰਵਰੀ ਵਿੱਚ ਹੋਈ ਮੀਟਿੰਗ ਵਿੱਚ, ਵਿਆਜ ਦਰਾਂ 6.5% ਤੋਂ ਘਟਾ ਕੇ 6.25% ਕਰ ਦਿੱਤੀਆਂ ਗਈਆਂ ਸਨ। ਇਹ ਕਮੀ ਲਗਭਗ 5 ਸਾਲਾਂ ਬਾਅਦ, ਯਾਨੀ 56 ਮਹੀਨਿਆਂ ਬਾਅਦ ਦੇਖੀ ਗਈ। ਇਸ ਕਟੌਤੀ ਤੋਂ ਬਾਅਦ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
Good News For Common People Loans Can Become Cheaper RBI Cuts Repo Rate By 0 25