ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸੁਪਰੀਮ ਕੋਰਟ ਅੱਜ ਵਕਫ਼ ਸੋਧ ਐਕਟ 'ਤੇ ਸਕਦੀ ਹੈ ਅੰਤਰਿਮ ਹੁਕਮ

ਸੁਪਰੀਮ ਕੋਰਟ ਅੱਜ ਵਕਫ਼ ਸੋਧ ਐਕਟ 'ਤੇ ਸਕਦੀ ਹੈ ਅੰਤਰਿਮ ਹੁਕਮ


ਚੰਡੀਗੜ੍ਹ, 17 ਅਪ੍ਰੈਲ 2025: Waqf Amendment Act: ਸੁਪਰੀਮ ਕੋਰਟ ਨੇ ਅਦਾਲਤਾਂ ਦੁਆਰਾ ਵਕਫ਼ ਵਜੋਂ ਘੋਸ਼ਿਤ ਜਾਇਦਾਦਾਂ ਨੂੰ ਡੀਨੋਟੀਫਾਈ ਕਰਨ, ਵਕਫ਼ 'ਚ ਅਹੁਦੇਦਾਰ ਮੈਂਬਰਾਂ ਤੋਂ ਇਲਾਵਾ ਗੈਰ-ਮੁਸਲਿਮ ਮੈਂਬਰਾਂ ਨੂੰ ਸ਼ਾਮਲ ਕਰਨ ਅਤੇ ਕੁਲੈਕਟਰਾਂ ਦੁਆਰਾ ਨਿਰੀਖਣ ਦੌਰਾਨ ਜਾਇਦਾਦ ਨੂੰ ਗੈਰ-ਵਕਫ਼ ਵਜੋਂ ਘੋਸ਼ਿਤ ਕਰਨ ਦੇ ਉਪਬੰਧਾਂ 'ਤੇ ਰੋਕ ਲਗਾਉਣ ਦਾ ਪ੍ਰਸਤਾਵ ਰੱਖਿਆ।

ਐਕਟ ਵਿਰੁੱਧ ਪਟੀਸ਼ਨਾਂ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਲਾਂਕਿ, ਕਾਨੂੰਨ ਨੂੰ ਲਾਗੂ ਕਰਨ 'ਤੇ ਕੋਈ ਤੁਰੰਤ ਰੋਕ ਨਹੀਂ ਲਗਾਈ ਗਈ। ਸੁਪਰੀਮ ਕੋਰਟ ਨੇ ਇਸ ਮੁੱਦੇ 'ਤੇ ਹੋ ਰਹੀ ਹਿੰਸਾ 'ਤੇ ਚਿੰਤਾ ਪ੍ਰਗਟ ਕੀਤੀ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਨੇ ਇਨ੍ਹਾਂ ਧਾਰਾਵਾਂ 'ਤੇ ਪਾਬੰਦੀ ਲਗਾਉਣ ਦੇ ਪ੍ਰਸਤਾਵ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਸੁਪਰੀਮ ਕੋਰਟ ਨੂੰ ਕੋਈ ਵੀ ਨਿਰਦੇਸ਼ ਜਾਰੀ ਕਰਨ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ ਕਰਨੀ ਚਾਹੀਦੀ ਹੈ।

ਐਕਟ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ 72 ਤੋਂ ਵੱਧ ਪਟੀਸ਼ਨਾਂ 'ਤੇ ਲਗਭਗ ਦੋ ਘੰਟੇ ਸੁਣਵਾਈ ਕਰਨ ਤੋਂ ਬਾਅਦ ਬੁੱਧਵਾਰ ਨੂੰ ਬੈਂਚ ਨੇ ਇਸ ਸਬੰਧ ਵਿੱਚ ਕੋਈ ਹੁਕਮ ਪਾਸ ਨਹੀਂ ਕੀਤਾ। ਬੈਂਚ ਨੇ ਕਿਹਾ ਕਿ ਉਹ ਵੀਰਵਾਰ ਨੂੰ ਮਾਮਲੇ ਦੀ ਦੁਬਾਰਾ ਸੁਣਵਾਈ ਕਰਨ ਤੋਂ ਬਾਅਦ ਅੰਤਰਿਮ ਹੁਕਮ ਪਾਸ ਕਰਨ 'ਤੇ ਵਿਚਾਰ ਕਰੇਗਾ। ਬੁੱਧਵਾਰ ਨੂੰ ਕਿਸੇ ਵੀ ਧਿਰ ਨੂੰ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ।

Supreme Court May Pass Interim Order On Waqf Amendment Act Today


Popular Posts
Just Now