ਪਹਿਲਗਾਮ ਹ.ਮ.ਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
April 22, 2025 / national
ਜੰਮੂ-ਕਸ਼ਮੀਰ, 22 ਅਪ੍ਰੈਲ 2025: Pahalgam News: ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱ.ਤ.ਵਾ.ਦੀ ਹਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਇਸ ਘਿਨਾਉਣੇ ਕੰਮ ਦੇ ਪਿੱਛੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱ.ਤ.ਵਾ.ਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ।"
ਉਨ੍ਹਾਂ ਕਿਹਾ, "ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਘਿਨਾਉਣੇ ਕੰਮ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦੇ ਨਾਪਾਕ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ। ਅੱ.ਤ.ਵਾ.ਦ ਨਾਲ ਲੜਨ ਦਾ ਸਾਡਾ ਇਰਾਦਾ ਅਟੱਲ ਹੈ ਅਤੇ ਇਹ ਹੋਰ ਵੀ ਮਜ਼ਬੂਤ ਹੋਵੇਗਾ।"
Read More:
Pahalgam attack perpetrators will not be spared pm modi