ਅਮਿਤ ਸ਼ਾਹ ਨੇ LG ਤੇ CM ਉਮਰ ਅਬਦੁੱਲਾ ਨਾਲ ਕੀਤੀ ਉੱਚ ਪੱਧਰੀ ਬੈਠਕ
/ national
ਸ਼੍ਰੀਨਗਰ, 23 ਅਪ੍ਰੈਲ 2025: ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱ.ਤ.ਵਾ.ਦੀ ਹਮਲੇ ਤੋਂ ਬਾਅਦ ਸ਼੍ਰੀਨਗਰ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਬੈਠਕ ਕੀਤੀ | ਗ੍ਰਹਿ ਮੰਤਰੀ ਹਵਾਈ ਅੱਡੇ ਤੋਂ ਸਿੱਧਾ ਰਾਜ ਭਵਨ ਗਏ । ਡੀਜੀਪੀ ਨਲਿਨ ਪ੍ਰਭਾਤ ਨੇ ਗ੍ਰਹਿ ਮੰਤਰੀ ਨੂੰ ਘਟਨਾ ਬਾਰੇ ਪੂਰੀ ਜਾਣਕਾਰੀ ਦਿੱਤੀ। ਬ੍ਰੀਫਿੰਗ ਦੌਰਾਨ ਉਪ ਰਾਜਪਾਲ ਮਨੋਜ ਸਿਨਹਾ, ਮੁੱਖ ਮੰਤਰੀ ਉਮਰ ਅਬਦੁੱਲਾ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਅਤੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ ਮੌਜੂਦ ਸਨ।
ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਨੇ ਦੀ ਭਾਲ ਲਈ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਪਹਿਲਗਾਮ ਅਤੇ ਆਸ ਪਾਸ ਦੇ ਇਲਾਕਿਆਂ 'ਚ ਪੂਰੀ ਤਰ੍ਹਾਂ ਨਾਕਾਬੰਦੀ ਕਰ ਦਿੱਤੀ। ਸਾਰੇ ਮਹੱਤਵਪੂਰਨ ਰਸਤਿਆਂ 'ਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ।
Amit shah holds high level meeting with lg and cm omar abdullah