ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਹਾਦਸੇ ਦੀ ਲਪੇਟ 'ਚ ਇੱਕ ਹੈਲੀਕਾਪਟਰ

ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਹਾਦਸੇ ਦੀ ਲਪੇਟ 'ਚ ਇੱਕ ਹੈਲੀਕਾਪਟਰ


ਉੱਤਰਾਖੰਡ

ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ । ਸਵੇਰੇ 9 ਵਜੇ ਗੰਗਨਾਈ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ 6 ਯਾਤਰੀਆਂ ਦੀ ਮੌਤ ਹੋ ਗਈ। ਹੈਲੀਕਾਪਟਰ ਦੇ ਮਲਬੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਇਹ ਹੈਲੀਕਾਪਟਰ ਇਕ ਨਿੱਜੀ ਕੰਪਨੀ ਦਾ ਦੱਸਿਆ  ਜਾ ਰਿਹਾ ਹੈ  ਅਤੇ ਗੰਗੋਤਰੀ ਵੱਲ ਜਾ ਰਿਹਾ ਸੀ। 
ਗੰਗੋਤਰੀ ਧਾਮ ਵੱਲ ਜਾ ਰਿਹਾ ਏਅਰੋ ਟਰਾਂਸ ਪ੍ਰਾਈਵੇਟ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ । ਇਹ ਹਾਦਸਾ ਭਾਗੀਰਥੀ ਨਦੀ ਦੇ ਨੇੜੇ, ਨਾਗ ਮੰਦਰ ਦੇ ਹੇਠਾਂ, ਗੰਗਾਨਾਈ ਤੋਂ ਅੱਗੇ ਵਾਪਰਿਆ ਦੱਸਿਆ  ਜਾ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਹੈਲੀਕਾਪਟਰ ਗੰਗੋਤਰੀ ਧਾਮ ਦੀ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਸੀ। ਇਸ ਮਾਮਲੇ ਵਿਚ ਉਤਰਾਖੰਡ ਦੇ ਮੁੱਖ ਮੰਤਰੀ ਧਾਮੀ ਦਾ ਬਿਆਨ ਸਾਹਮਣੇ ਆਇਆ ।

ਸੀਐਮ ਧਾਮੀ ਨੇ ਟਵਿੱਟਰ ’ਤੇ ਪੋਸਟ ਕੀਤਾ ਸੀ ਤੇ ਕਿਹਾ ਸੀ, ਉਤਰਾਕਾਸ਼ੀ ਦੇ ਗੰਗਾਨੀ ਨੇੜੇ ਇਕ ਹੈਲੀਕਾਪਟਰ ਹਾਦਸੇ ਦੀ ਲਪੇਟ ਵਿੱਚ ਆ ਗਿਆ ਹੈ। ਜਿਸ ਵਿੱਚ ਕੁੱਝ ਲੋਕਾਂ ਦੇ ਮਾਰੇ ਜਾਣ ਬਾਰੇ ਬਹੁਤ ਦੁਖਦਾਈ ਖ਼ਬਰ ਮਿਲੀ ਹੈ।’ ਐਸ .ਡੀ.ਆਰ.ਐਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਲਈ ਮੌਕੇ ’ਤੇ ਪਹੁੰਚ ਗਈਆਂ ਹਨ। ਪ੍ਰਮਾਤਮਾ ਹਾਦਸੇ ਵਿਚ ਮਾਰੇ ਗਏ ਲੋਕਾਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ।  ਹਾਦਸੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿਤੇ ਗਏ ਹਨ।

Punjabi News livepunjabitv com helicopter Accident


Popular Posts
Just Now