ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜਗਰਾਓਂ ਦੇ ਪਿੰਡ ਅਖਾੜਾ ਦੀ ਮਹਿੰਦਰ ਕੌਰ ਬਰਾੜ ਇੰਗਲੈਂਡ ’ਚ ਬਣੀ ਪਹਿਲੀ ਸਿੱਖ ਮੇਅਰ

Https-livepunjabitv-com-control-


England

ਇੰਗਲੈਂਡ,20ਮਈ2025:ਜਗਰਾਓਂ ਦੇ ਪਿੰਡ ਅਖਾੜਾ ਦੇ ਮਹਿੰਦਰ ਕੌਰ (ਮੈਂਡੀ ਬਰਾੜ) ਇੰਗਲੈਂਡ ਦੇ ਮੇਡਨਹੈਡ ’ਚ ਮੇਅਰ ਬਣੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਹਿਲੀ ਮਹਿਲਾ ਸਿੱਖ ਦੇ ਮੇਡਨਹੈਡ ਕੁੱਕਹੈਮ ’ਚ ਮੇਅਰ ਬਣਨ ਦਾ ਮਾਣ ਮਿਲਿਆ।

ਮੈਂਡੀ ਬਰਾੜ ਜਿਨ੍ਹਾਂ ਦਾ ਪੂਰਾ ਨਾਂ ਮਹਿੰਦਰ ਕੌਰ ਹੈ ਅਤੇ ਉਹ ਕਈ ਦਹਾਕੇ ਪਹਿਲਾਂ ਇੰਗਲੈਂਡ ਵਿਚ ਵੱਸ ਗਏ ਸਨ। ਉਨ੍ਹਾਂ ਆਪਣੀ ਇੰਗਲੈਂਡ ਵਿਚ ਸਥਾਪਤੀ ਲਈ ਮਿਹਨਤ ਦੇ ਨਾਲ-ਨਾਲ ਰਾਜਨੀਤੀ ਵਿਚ ਪੈਰ ਰੱਖਿਆ ਅਤੇ ਉਥੋਂ ਦੇ ਲੋਕਾਂ ਨੇ ਰਾਜਨੀਤੀ ਵਿਚ ਉਨ੍ਹਾਂ ਨੂੰ ਸਿਰ ਮੱਥੇ ਕਬੂਲਿਆ ਜਿਸ ਸਦਕਾ ਉਹ 30 ਸਾਲਾਂ ਤੋਂ ਬਤੌਰ ਕੌਂਸਲਰ ਚੋਣਾਂ ਜਿੱਤਦੇ ਆ ਰਹੇ ਹਨ।

ਕੁਝ ਸਮੇਂ ਪਹਿਲਾਂ ਉਨ੍ਹਾਂ ਨੂੰ ਡਿਪਟੀ ਮੇਅਰ ਵੀ ਲਗਾਇਆ ਗਿਆ ਸੀ। ਹਾਲ ਹੀ ਵਿਚ ਉਨ੍ਹਾਂ ਨੂੰ ਮੇਅਰ ਬਣਾਇਆ ਗਿਆ ਜਿਸ ’ਤੇ ਇੰਗਲੈਂਡ ਵਿਚ ਰਹਿੰਦੇ ਪੰਜਾਬੀ ਖਾਸ ਕਰ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। 

ਉਨ੍ਹਾਂ ਦੇ ਪਿਤਾ ਜਗਜੀਤ ਸਿੰਘ ਅਤੇ ਮਾਤਾ ਗਿਆਨ ਕੌਰ ਜਿਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ, ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦੀ ਸਮਾਜ ਸੇਵੀ ਸੋਚ ਨੇ ਅੱਜ ਇਸ ਮੁਕਾਮ ’ਤੇ ਪਹੁੰਚਾਇਆ ਹੈ, ਜਿਸ ’ਤੇ ਉਨ੍ਹਾਂ ਨੂੰ ਮਾਣ ਹੈ। 

ਉਨ੍ਹਾਂ ਕਿਹਾ ਕਿ ਉਹ ਬਤੌਰ ਮੇਅਰ ਇੰਗਲੈਂਡ ਵਿਚ ਚੰਗਾ ਕੰਮ ਕਰਨ ਦੇ ਨਾਲ-ਨਾਲ ਆਪਣੇ ਭਾਈਚਾਰੇ ਵਿਚ ਨਾਮਣਾ ਖੱਟਣਗੇ।

Https livepunjabitv com control add posts php


Popular Posts
Just Now