16 ਜੁਲਾਈ ਤੋਂ ਸੂਬੇ 'ਚ ਖੁੱਲ੍ਹਣਗੇ ਸਕੂਲ, ਸਰਕਾਰ ਦਾ ਵੱਡਾ ਐਲਾਨ
LPTV / Chandigarh
ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਘੱਟ ਰਹੀ ਹੈ ਜਿਸਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ । ਇਸੇ ਵਿਚਾਲੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਰਾਜ ਵਿੱਚ ਬੰਦ ਸਕੂਲ ਖੋਲ੍ਹਣ ਦਾ ਵੱਡਾ ਫੈਸਲਾ ਲਿਆ ਗਿਆ ਹੈ । ਇਸ ਦੇ ਤਹਿਤ ਸਿੱਖਿਆ ਵਿਭਾਗ ਨੇ ਹਰਿਆਣਾ ਵਿੱਚ 16 ਜੁਲਾਈ ਤੋਂ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਜਦੋਂਕਿ 23 ਜੁਲਾਈ ਤੋਂ ਸਕੂਲ 6ਵੀਂ ਤੋਂ 8ਵੀਂ ਜਮਾਤ ਲਈ ਖੁੱਲ੍ਹਣਗੇ । ਇਸ ਤੋਂ ਇਲਾਵਾ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਵੀ ਜਾਰੀ ਰਹੇਗੀ । ਸਰਕਾਰ ਵੱਲੋਂ ਇਹ ਕਿਹਾ ਗਿਆ ਹੈ ਕਿ ਸਕੂਲ ਖੁੱਲ੍ਹਣ ‘ਤੇ ਕਲਾਸਾਂ ਲਗਾਉਣ ਲਈ ਮਾਪਿਆਂ ਦੀ ਇਜਾਜ਼ਤ ਜ਼ਰੂਰੀ ਹੋਵੇਗੀ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਰਾਸ਼ਟਰੀ ਸਿੱਖਿਆ ਨੀਤੀ ਦੇ ਸਬੰਧ ਵਿੱਚ ਇੱਕ ਸਮੀਖਿਆ ਬੈਠਕ ਕੀਤੀ ਸੀ । ਇਸ ਵਿੱਚ ਸਕੂਲ ਮੁੜ ਖੋਲ੍ਹਣ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ । ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦਾ ਗ੍ਰਾਫ ਹੇਠਾਂ ਆ ਗਿਆ ਹੈ । ਇਸ ਲਈ ਹੁਣ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲ ਅਤੇ ਕਾਲਜ ਖੋਲ੍ਹੇ ਜਾਣੇ ਚਾਹੀਦੇ ਹਨ। ਘੱਟ ਹੋਏ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਦੇ ਮੱਦੇਨਜ਼ਰ ਜਲਦੀ ਤੋਂ ਜਲਦੀ ਖੋਲ੍ਹਣ ਦੀ ਯੋਜਨਾ ਬਣਾਈ ਜਾਣੀ ਚਾਹੀਦੀ ਹੈ ।
Schools will open in the state from July 16 the big announcement of the government