ਹਰਿਆਣਾ, ਗੋਆ ਅਤੇ ਲੱਦਾਖ 'ਚ ਨਵੇਂ ਲੈਫਟੀਨੈਂਟ ਗਵਰਨਰ ਤੇ ਰਾਜਪਾਲਾਂ ਦੀ ਨਿਯੁਕਤੀ
July 14, 2025 / national
ਦੇਸ਼, 14 ਜੁਲਾਈ 2025: ਸਾਬਕਾ ਸ਼ਹਿਰੀ ਹਵਾਬਾਜ਼ੀ ਮੰਤਰੀ ਪੁਸ਼ਾਪਤੀ ਅਸ਼ੋਕ ਗਜਪਤੀ ਰਾਜੂ ਨੂੰ ਸੋਮਵਾਰ ਨੂੰ ਗੋਆ ਦਾ ਰਾਜਪਾਲ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਨਵਾਂ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ, ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਹਰਿਆਣਾ ਦੇ ਨਵੇਂ ਰਾਜਪਾਲ ਹੋਣਗੇ। ਇਹ ਨਿਯੁਕਤੀਆਂ ਉਨ੍ਹਾਂ ਦੇ ਆਪਣੇ ਅਹੁਦਿਆਂ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਣਗੀਆਂ।
ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਰਿਲੀਜ਼ 'ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੈਫਟੀਨੈਂਟ ਗਵਰਨਰ ਦੇ ਅਹੁਦੇ ਤੋਂ ਬ੍ਰਿਗੇਡੀਅਰ ਬੀਡੀ ਮਿਸ਼ਰਾ (ਸੇਵਾਮੁਕਤ) ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਇਸ 'ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਮੁਰਮੂ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਲੈਫਟੀਨੈਂਟ ਗਵਰਨਰ, ਰਾਜੂ ਨੂੰ ਗੋਆ ਦਾ ਰਾਜਪਾਲ ਅਤੇ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਨਵਾਂ ਰਾਜਪਾਲ ਨਿਯੁਕਤ ਕਰਕੇ ਬਹੁਤ ਖੁਸ਼ ਹਨ।
Read More :
Yannick sinner won the wimbledon title by defeating carlos