Haryana News - ADGP ਨੇ ਕੀਤੀ ਖੁਦਕੁਸ਼ੀ
Haryana
Haryana News : ADGP ਨੇ ਕੀਤੀ ਖੁ*ਦਕੁਸ਼ੀ
ਚੰਡੀਗੜ੍ਹ/ਹਰਿਆਣਾ, 7 ਅਕਤੂਬਰ, 2025: ਹਰਿਆਣਾ ਪੁਲਿਸ ਮਹਿਕਮੇ ਵਿੱਚ ਮੰਗਲਵਾਰ ਨੂੰ ਉਸ ਵੇਲੇ ਸੋਗ ਦੀ ਲਹਿਰ ਫੈਲ ਗਈ ਜਦੋਂ ਸੀਨੀਅਰ IPS ਅਧਿਕਾਰੀ ਅਤੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਵਾਈ. ਪੂਰਨ ਕੁਮਾਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ।
ਮੁੱਢਲੀ ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ. ਇਸ ਘਟਨਾ ਨੇ ਪੂਰੇ ਪੁਲਿਸ ਪ੍ਰਸ਼ਾਸਨ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ.
ਫਿਲਹਾਲ, ਖੁਦਕੁਸ਼ੀ ਪਿੱਛੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਦਮ ਪਿੱਛੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
Haryana News ADGP Commits Suicide