ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਦਿੱਲੀ 'ਚ ਸਕੂਲ ਖੋਲ੍ਹਣ ਬਾਰੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ

ਦਿੱਲੀ 'ਚ ਸਕੂਲ ਖੋਲ੍ਹਣ ਬਾਰੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ


LPTV / Chandigarh

 ਦਿੱਲੀ 'ਚ ਫਿਲਹਾਲ ਸਕੂਲ ਨਹੀਂ ਖੁੱਲ੍ਹਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਤੀਜੀ ਲਹਿਰ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਕਿਹਾ ਕਿ ਇੱਥੇ ਹਾਲੇ ਸਕੂਲ ਨਹੀਂ ਖੋਲ੍ਹੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਟੀਕਾਕਰਨ 'ਤੇ ਖਾਸਾ ਜ਼ੋਰ ਵੀ ਦਿੱਤਾ।

 ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਮਿਲ ਰਹੀਆਂ ਹਨ ਕਿ ਕੋਵਿਡ-19 ਦੀ ਤੀਜੀ ਲਹਿਰ ਵੀ ਆਉਣ ਵਾਲੀ ਹੈ। ਅਜਿਹੇ ਵਿੱਚ ਜਦ ਤੱਕ ਟੀਕਾਕਰਨ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਸਰਕਾਰ ਕੋਈ ਖ਼ਤਰਾ ਨਹੀਂ ਲੈਣਾ ਚਾਹੁੰਦੀ।

ਦੱਸ ਦੇਈਏ ਕਿ ਸਖ਼ਤੀ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ। ਦਿੱਲੀ ਸਰਕਾਰ ਦੀ ਕੋਸ਼ਿਸ਼ ਹੈ ਕਿ ਛੇਤੀ ਤੋਂ ਛੇਤੀ ਇਸ ਵਾਇਰਸ ਨੂੰ ਕਾਬੂ ਕੀਤਾ ਜਾਵੇ। ਉੱਥੇ, ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਲੋਕ ਵੱਧ ਤੋਂ ਵੱਧ ਕੋਵਿਡ ਨਿਯਮਾਂ ਦੀ ਪਾਲਣਾ ਕਰਨ। ਮਾਹਰਾਂ ਦਾ ਮੰਨਣਾ ਹੈ ਕਿ ਮੌਜੂਦਾ ਸਮੇਂ ਵਿੱਚ ਬੇਸ਼ੱਕ ਕੋਰੋਨਾ ਕੇਸਾਂ ਦੀ ਗਿਣਤੀ ਘਟੀ ਹੈ ਪਰ ਜੇਕਰ ਕੋਵਿਡ ਨੇਮਾਂ ਦੇ ਪਾਲਣਾ ਦੀ ਕੁਤਾਹੀ ਹੁੰਦੀ ਰਹਿੰਦੀ ਹੈ ਤਾਂ ਤੀਜੀ ਲਹਿਰ ਕਿਸੇ ਵੀ ਸਮੇਂ ਆ ਸਕਦੀ ਹੈ।

Arvind Kejriwals big statement about opening a school in Delhi


Popular Posts
Just Now