ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਅਸਾਮ ਵਿੱਚ ਦਰਦਨਾਕ ਰੇਲ ਹਾਦਸਾ- ਹਾਥੀਆਂ ਦੇ ਝੁੰਡ ਨਾਲ ਟਕਰਾਈ ਰਾਜਧਾਨੀ ਐਕਸਪ੍ਰੈਸ, 8 ਹਾਥੀਆਂ ਦੀ ਮੌਤ

ਅਸਾਮ ਵਿੱਚ ਦਰਦਨਾਕ ਰੇਲ ਹਾਦਸਾ- ਹਾਥੀਆਂ ਦੇ ਝੁੰਡ ਨਾਲ ਟਕਰਾਈ ਰਾਜਧਾਨੀ


Ass

ਅਸਾਮ ਵਿੱਚ ਦਰਦਨਾਕ ਰੇਲ ਹਾਦਸਾ: ਹਾਥੀਆਂ ਦੇ ਝੁੰਡ ਨਾਲ ਟਕਰਾਈ ਰਾਜਧਾਨੀ ਐਕਸਪ੍ਰੈਸ, 8 ਹਾਥੀਆਂ ਦੀ ਮੌਤ

ਗੁਵਾਹਾਟੀ/ਹੋਜਾਈ, 20 ਦਸੰਬਰ: ਅਸਾਮ ਦੇ ਹੋਜਾਈ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ, ਜਦੋਂ ਸੈਰੰਗ ਤੋਂ ਨਵੀਂ ਦਿੱਲੀ ਜਾ ਰਹੀ ਰਾਜਧਾਨੀ ਐਕਸਪ੍ਰੈਸ ਜੰਗਲੀ ਹਾਥੀਆਂ ਦੇ ਝੁੰਡ ਨਾਲ ਟਕਰਾ ਗਈ। ਇਹ ਹਾਦਸਾ ਲੁਮਡਿੰਗ ਰੇਲਵੇ ਡਿਵੀਜ਼ਨ ਦੇ ਅਧੀਨ ਆਉਂਦੇ ਜੰਗਲਾਤੀ ਖੇਤਰ ਵਿੱਚ ਸਵੇਰੇ ਕਰੀਬ 2:17 ਵਜੇ ਹੋਇਆ।

ਟੱਕਰ ਇੰਨੀ ਭਿਆਨਕ ਸੀ ਕਿ ਟ੍ਰੇਨ ਦਾ ਇੰਜਣ ਸਮੇਤ ਪੰਜ ਡੱਬੇ ਪੱਟੜੀ ਤੋਂ ਉਤਰ ਗਏ। ਰੇਲਵੇ ਅਤੇ ਜੰਗਲਾਤ ਵਿਭਾਗ ਮੁਤਾਬਕ, ਇਸ ਹਾਦਸੇ ਵਿੱਚ 8 ਹਾਥੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਹਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ।

ਯਾਤਰੀ ਬਚ ਗਏ, ਵੱਡੀ ਅਨਹੋਣੀ ਟਲੀ

ਹਾਦਸੇ ਦੀ ਗੰਭੀਰਤਾ ਦੇ ਬਾਵਜੂਦ ਟ੍ਰੇਨ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਸੂਚਨਾ ਮਿਲਦੇ ਹੀ ਰੇਲਵੇ ਦੇ ਉੱਚ ਅਧਿਕਾਰੀ ਅਤੇ ਰਾਹਤ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ।

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਕੋਚਾਂ ਦੇ ਯਾਤਰੀਆਂ ਨੂੰ ਟ੍ਰੇਨ ਦੇ ਹੋਰ ਡੱਬਿਆਂ ਵਿੱਚ ਖਾਲੀ ਸੀਟਾਂ ’ਤੇ ਸ਼ਿਫਟ ਕੀਤਾ ਗਿਆ। ਗੁਵਾਹਾਟੀ ਸਟੇਸ਼ਨ ’ਤੇ ਟ੍ਰੇਨ ਵਿੱਚ ਵਾਧੂ ਕੋਚ ਜੋੜੇ ਜਾਣਗੇ ਤਾਂ ਜੋ ਯਾਤਰੀ ਆਪਣਾ ਸਫ਼ਰ ਬਿਨਾਂ ਕਿਸੇ ਮੁਸ਼ਕਲ ਦੇ ਜਾਰੀ ਰੱਖ ਸਕਣ।

ਟ੍ਰੈਕ ’ਤੇ ਪਈਆਂ ਲਾਸ਼ਾਂ, ਰੇਲ ਆਵਾਜਾਈ ਪ੍ਰਭਾਵਿਤ

ਇਹ ਹਾਦਸਾ ਗੁਵਾਹਾਟੀ ਤੋਂ ਲਗਭਗ 126 ਕਿਲੋਮੀਟਰ ਦੂਰ ਜਮੁਨਾਮੁਖ–ਕਾਮਪੁਰ ਸੈਕਸ਼ਨ ਵਿੱਚ ਵਾਪਰਿਆ। ਟੱਕਰ ਤੋਂ ਬਾਅਦ ਟ੍ਰੈਕ ’ਤੇ ਹਾਥੀਆਂ ਦੀਆਂ ਲਾਸ਼ਾਂ ਖਿੱਲਰ ਗਈਆਂ, ਜਿਸ ਕਾਰਨ ਰੇਲ ਆਵਾਜਾਈ ਨੂੰ ਅਸਥਾਈ ਤੌਰ ’ਤੇ ਰੋਕਣਾ ਪਿਆ।

ਜੰਗਲਾਤ ਵਿਭਾਗ ਦੇ ਅਧਿਕਾਰੀ ਸੁਹਾਸ ਕਦਮ ਨੇ ਦੱਸਿਆ ਕਿ ਟ੍ਰੈਕ ਸਾਫ਼ ਕਰਨ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਹਾਦਸੇ ਦੇ ਚਲਦਿਆਂ ਉੱਪਰੀ ਅਸਾਮ ਅਤੇ ਉੱਤਰ-ਪੂਰਬ ਵੱਲ ਜਾਣ ਵਾਲੀਆਂ ਕਈ ਟ੍ਰੇਨਾਂ ਨੂੰ ਬਦਲਵੇਂ ਰਸਤੇ ਤੋਂ ਚਲਾਇਆ ਜਾ ਰਿਹਾ ਹੈ।

Tragic Train Accident In Assam Rajdhani Express Collides With Herd Of Elephants 8 Elephants Die


Popular Posts
Just Now