ਪੰਜਾਬ 'ਚ ‘ਯੁੱਧ ਨਸ਼ੇ ਦੇ ਵਿਰੁੱਧ’ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ, ਹੁਣ ਘਰ-ਘਰ ਜਾ ਕੇ ਹੋਵੇਗੀ ਸਰਵੇਖਣ, ਸਰਕਾਰ ਨੇ ਬਣਾਈ ਨਵੀਂ ਰਣਨੀਤੀ

ਪੰਜਾਬ 'ਚ ‘ਯੁੱਧ ਨਸ਼ੇ ਦੇ ਵਿਰੁੱਧ’ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ, ਹ


Punjab

ਪੰਜਾਬ 'ਚ ‘ਯੁੱਧ ਨਸ਼ੇ ਦੇ ਵਿਰੁੱਧ’ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ, ਹੁਣ ਘਰ-ਘਰ ਜਾ ਕੇ ਹੋਵੇਗੀ ਸਰਵੇਖਣ, ਸਰਕਾਰ ਨੇ ਬਣਾਈ ਨਵੀਂ ਰਣਨੀਤੀ

ਚੰਡੀਗੜ੍ਹ/ਮੋਹਾਲੀ, 5 ਜਨਵਰੀ 2026: ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ੇ ਦੇ ਵਿਰੁੱਧ’ (War Against Drugs) ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਰਕਾਰ ਨੇ ਇਸ ਵਾਰ ਜ਼ਮੀਨੀ ਪੱਧਰ 'ਤੇ ਕੰਮ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ। ਹੁਣ ਅਧਿਕਾਰੀ ਦਫ਼ਤਰਾਂ ਵਿੱਚ ਬੈਠ ਕੇ ਨਹੀਂ, ਸਗੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਨਸ਼ੇ ਦਾ ਸਹੀ ਡਾਟਾ ਇਕੱਠਾ ਕਰਨਗੇ।

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ ਨੂੰ ਮੋਹਾਲੀ ਵਿੱਚ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ। ਇਹ ਟੀਮਾਂ ਹਰ ਘਰ ਵਿੱਚ ਜਾਣਗੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਗੀਆਂ। ਮਕਸਦ ਸਿਰਫ਼ ਅੰਕੜੇ ਇਕੱਠੇ ਕਰਨਾ ਨਹੀਂ, ਸਗੋਂ ਸਮਾਜ ਵਿੱਚ ਇੱਕ ਲਹਿਰ ਪੈਦਾ ਕਰਨਾ ਹੈ।

ਨਸ਼ਾ ਛੱਡਣ ਵਾਲੇ ਸੁਣਾਉਣਗੇ ਆਪਣੀ ਕਹਾਣੀ

ਇਸ ਮੁਹਿੰਮ ਦੀ ਸਭ ਤੋਂ ਅਹਿਮ ਕੜੀ ਉਹ ਨੌਜਵਾਨ ਹੋਣਗੇ ਜੋ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਨਿਕਲ ਚੁੱਕੇ ਹਨ। ਮੰਤਰੀ ਨੇ ਦੱਸਿਆ ਕਿ ਇਹ ਨੌਜਵਾਨ ਹੁਣ 'ਰੋਲ ਮਾਡਲ' ਵਜੋਂ ਕੰਮ ਕਰਨਗੇ। ਉਹ ਨਸ਼ੇੜੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਨਗੇ ਅਤੇ ਦੱਸਣਗੇ ਕਿ ਕਿਵੇਂ ਇਲਾਜ ਤੋਂ ਬਾਅਦ ਆਮ ਜ਼ਿੰਦਗੀ ਜਿਊਈ ਜਾ ਸਕਦੀ ਹੈ।

20 ਹਜ਼ਾਰ ਨੌਜਵਾਨਾਂ ਨੇ ਛੱਡਿਆ ਨਸ਼ਾ: ਸਿਹਤ ਮੰਤਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਹਿਲੇ ਪੜਾਅ ਦੀ ਸਫਲਤਾ ਦੇ ਅੰਕੜੇ ਪੇਸ਼ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਹੁਣ ਤੱਕ ਕਰੀਬ 20,000 ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ। ਖੁਸ਼ੀ ਦੀ ਗੱਲ ਇਹ ਹੈ ਕਿ ਕਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਹੁਣ ਮਰੀਜ਼ਾਂ ਦੇ ਨਵੇਂ ਮਾਮਲੇ ਦਰਜ ਨਹੀਂ ਹੋ ਰਹੇ, ਜੋ ਦਰਸਾਉਂਦਾ ਹੈ ਕਿ ਮੁਹਿੰਮ ਸਹੀ ਦਿਸ਼ਾ ਵਿੱਚ ਹੈ।

ਸਰਕਾਰ ਦਾ ਹੁਣ ਸਾਰਾ ਧਿਆਨ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਪੁਨਰਵਾਸ (Rehabilitation) 'ਤੇ ਹੈ। ਦੂਜੇ ਪੜਾਅ ਵਿੱਚ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਲਾਜ ਕਰਵਾ ਚੁੱਕੇ ਨੌਜਵਾਨ ਦੁਬਾਰਾ ਨਸ਼ੇ ਵੱਲ ਨਾ ਮੁੜਨ ਅਤੇ ਸਮਾਜ ਵਿੱਚ ਇੱਜ਼ਤ ਨਾਲ ਰੋਜ਼ੀ-ਰੋਟੀ ਕਮਾ ਸਕਣ।

The Second Phase Of The war Against Drugs In Punjab Begins Today Now A Door to door Survey Will Be Conducted The Government Has Formulated A New Strategy


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now