ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਵੱਡੀ ਖ਼ਬਰ - ਪੰਚਕੂਲਾ ਕੋਰਟ ਬੰਬ ਨਾਲ ਉਡਾਉਣ ਦੀ ਧਮਕੀ!

ਵੱਡੀ ਖ਼ਬਰ - ਪੰਚਕੂਲਾ ਕੋਰਟ ਬੰਬ ਨਾਲ ਉਡਾਉਣ ਦੀ ਧਮਕੀ!


Punjab

ਵੱਡੀ ਖ਼ਬਰ : ਪੰਚਕੂਲਾ ਕੋਰਟ ਬੰਬ ਨਾਲ ਉਡਾਉਣ ਦੀ ਧਮਕੀ! 

Live Punjabi TV Bureau

ਹਰਿਆਣਾ, 9 ਫਰਵਰੀ 2026 : ਹਰਿਆਣਾ ਦੇ ਪੰਚਕੂਲਾ ਤੋਂ ਵੱਡੀ ਖ਼ਬਰ ਸਾਮ੍ਹਣੇ ਆਈ ਹੈ। ਦੱਸ ਦਈਏ ਕਿ ਇੱਥੋਂ ਦੇ ਸੈਸ਼ਨ ਜੱਜ ਨੂੰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਇੱਕ ਈ-ਮੇਲ ਪ੍ਰਾਪਤ ਹੋਈ। ਇਸ ਧਮਕੀ ਤੋਂ ਬਾਅਦ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਪੂਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ।

ਜਾਣਕਾਰੀ ਮੁਤਾਬਕ ਧਮਕੀ ਦੀ ਸੂਚਨਾ ਮਿਲਦੇ ਹੀ ਪੰਚਕੂਲਾ ਪੁਲਸ ਦੀਆਂ ਟੀਮਾਂ ਡੌਗ ਸਕੁਐਡ ਨਾਲ ਮੌਕੇ 'ਤੇ ਪਹੁੰਚੀਆਂ ਅਤੇ ਪੂਰੇ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਪੰਚਕੂਲਾ ਦੀ ਡੀਸੀਪੀ ਸ੍ਰਿਸ਼ਟੀ ਗੁਪਤਾ ਨੇ ਦੱਸਿਆ ਕਿ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਕੋਰਟ ਕੰਪਲੈਕਸ ਦੀ ਜਾਂਚ ਕੀਤੀ ਗਈ ਹੈ। 

ਹਾਲਾਂਕਿ, ਜਾਂਚ ਦੌਰਾਨ ਹਾਲੇ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ ਅਤੇ ਇਹ ਮਾਮਲਾ ਸਿਰਫ਼ ਧਮਕੀ ਤੱਕ ਹੀ ਸੀਮਤ ਜਾਪ ਰਿਹਾ ਹੈ। ਹਾਈਕੋਰਟ ਵੀ ਰਿਹਾ ਅਲਰਟ 'ਤੇ 

ਪੰਚਕੂਲਾ ਅਦਾਲਤ ਨੂੰ ਮਿਲੀ ਇਸ ਧਮਕੀ ਕਾਰਨ ਪੰਜਾਬ-ਹਰਿਆਣਾ ਹਾਈਕੋਰਟ ਕੈਂਪਸ ਨੂੰ ਵੀ ਅਲਰਟ ਮੋਡ 'ਤੇ ਰੱਖ ਦਿੱਤਾ ਗਿਆ। ਸੁਰੱਖਿਆ ਕਾਰਨਾਂ ਕਰ ਕੇ ਦੁਪਹਿਰ ਕਰੀਬ 1:30 ਵਜੇ ਹਾਈ ਕੋਰਟ ਖਾਲੀ ਕਰਵਾ ਕੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਅਤੇ ਬਾਹਰੀ ਲੋਕਾਂ ਦੀ ਐਂਟਰੀ 'ਤੇ ਪਾਬੰਦੀ ਲਗਾ ਦਿੱਤੀ ਗਈ। ਕਰੀਬ ਅੱਧਾ ਘੰਟਾ ਚੱਲੀ ਜਾਂਚ ਤੋਂ ਬਾਅਦ ਦੁਪਹਿਰ 2 ਵਜੇ ਐਂਟਰੀ ਦੁਬਾਰਾ ਸ਼ੁਰੂ ਕੀਤੀ ਗਈ।

Big News Threat To Blow Up Panchkula Court With Bomb


Popular Posts
Just Now