ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ, GM ‘ਤੇ ਡਿੱਗੀ ਗਾਜ

Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ, GM ‘


Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ, GM ‘ਤੇ ਡਿੱਗੀ ਗਾਜ

Verka Milk


ਫੌਜ ਵੱਲੋਂ ਪੰਜਾਬ ਸਥਿਤ ਵੇਰਕਾ ਦੇ ਮਿਲਕ ਪਾਊਡਰ ਦੇ ਦੋ ਸੈਂਪਲ ਫੇਲ੍ਹ ਕਰ ਦਿੱਤੇ ਗਏ ਹਨ। ਵੇਰਕਾ ਦੇ ਅਧੀਨ ਆਉਂਦੀ ਮੈਸਰਜ ਲੁਧਿਆਣਾ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰ ਯੂਨੀਅਨ ਲਿਮਟਿਡ ਵੱਲੋਂ ਫੌਜ ਨੂੰ 783 ਕਿਲੋ ਦੁੱਧ ਦੀ ਸਪਲਾਈ ਕੀਤੀ ਜਾਣੀ ਸੀ। ਫੌਜ ਨੇ ਦਲੀਲ ਦਿੰਦੇ ਹੋਏ ਕਿਹਾ ਕਿ ਮਿਲਕ ਪਾਊਡਰ ਦੇ ਸੈਂਪਲਾਂ ਦੀ ਕੁਆਲਿਟੀ ਮਾਪਦੰਡਾਂ ‘ਤੇ ਖਰੀ ਨਹੀਂ ਉਤਰੀ ਹੈ, ਫਿਲਹਾਲ ਇਨ੍ਹਾਂ ਨੂੰ ਰਿਜੈਕਟ ਕਰ ਦਿੱਤਾ ਗਿਆ ਹੈ।

ਸੈਂਪਲ ਰਿਜੈਕਟ ਹੋਣ ਮਗਰੋਂ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਮਿਲਕ ਯੂਨੀਅਨ, ਲੁਧਿਆਣਾ ਦੇ ਜਨਰਲ ਮੈਨੇਜਰ (GM) ਦਲਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਸਸਪੈਂਸ਼ਨ ਪੀਰੀਅਡ ਦੌਰਾਨ ਉਸ ਦਾ ਹੈੱਡਕੁਆਰਟਰ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਫੈਡਰੇਸ਼ਨ ਲਿਮਟਿਡ ਚੰਡੀਗੜ੍ਹ ਵਿਖੇ ਤੈਅ ਕੀਤਾ ਗਿਆ ਹੈ।

ਦੱਸ ਦੇਈਏ ਕਿ ਫੌਜ ਨੇ ਫੇਲ੍ਹ ਹੋਏ ਸੈਂਪਲ ਦੀ ਸਮੱਗਰੀ ਨੂੰ ਸੱਤ ਦਿਨਾਂ ਦੇ ਅੰਦਰ ਚੁੱਕਣ ਲਈ ਕਿਹਾ ਹੈ। ਫੌਜ ਨੇ ਇਹ ਵੀ ਕਿਹਾ ਹੈ ਕਿ ਜੇ ਸਬੰਧਤ ਫਰਮ ਤੈਅ ਸਮੇਂ ਦੇ ਅੰਦਰ ਆਪਣੇ ਸੈਂਪਲ ਨਹੀਂ ਚੁੱਕਦੀ ਤਾਂ ਫੌਜ ਅਫਸਰਾਂ ਦੇ ਬੋਰਡ ਦੀ ਨਿਗਰਾਨੀ ਵਿਚ ਸੈਂਪਲ ਸਮੱਗਰੀ ਨੂੰ ਨਸ਼ਟ ਕਰ ਦਿੱਤਾ ਜਾਵੇਗਾ।

ਦੂਜੇ ਪਾਸੇ ਇਸ ਮਾਮਲੇ ਵਿਚ ਵੇਰਕਾ ਦੇ ਜਨਰਲ ਮੈਨੇਜਰ ਦਲਜੀਤ ਸਿੰਘ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਦੁੱਧ ਪਾਊਡਰ ਦੇ ਸੈਂਪਲ ਦੁਬਾਰਾ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਰਿਪੋਰਟ ਦੀ ਉਡੀਕ ਹੈ। ਰਿਪੋਰਟ ਆਉਣ ਤੋਂ ਬਾਅਦ ਉਹ ਫੌਜ ਨੂੰ ਸਪਲਾਈ ਜਾਰੀ ਰੱਖਣਗੇ।

Verka Milk


Popular Posts
Just Now