ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਿਹਾਰ- ਨਾਲੰਦਾ ਮੰਦਰ 'ਚ ਭਾਜੜ, 9 ਲੋਕਾਂ ਦੀ ਮੌਤ

Sheetla-Mata-Temple


ਬਿਹਾਰ: ਨਾਲੰਦਾ ਮੰਦਰ 'ਚ ਭਾਜੜ, 9 ਲੋਕਾਂ ਦੀ ਮੌਤ


ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਸ਼ੀਤਲਾ ਮਾਤਾ ਮੰਦਰ ਵਿਚ ਅੱਜ ਸਵੇਰੇ ਭਾਜੜ ਮਚ ਗਈ। ਇਸ ਹਾਦਸੇ ਵਿਚ ਨੌਂ ਲੋਕਾਂ ਦੀ ਮੌਤ ਹੋ ਗਈ। ਭੀੜ ਵਲੋਂ ਕੁਚਲਣ ਕਾਰਨ ਅੱਠ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਆਦਮੀ ਦੀ ਹਸਪਤਾਲ ਵਿਚ ਮੌਤ ਹੋ ਗਈ। ਚੈਤਰ ਮਹੀਨੇ ਦੇ ਆਖਰੀ ਮੰਗਲਵਾਰ ਨੂੰ ਸ਼ੀਤਲਾ ਅਸ਼ਟਮੀ ਲਈ ਮੰਦਰ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਇਕੱਠੇ ਹੋਏ ਸਨ। ਉੱਥੇ ਇਕ ਮੇਲਾ ਵੀ ਲੱਗਿਆ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਭੀੜ ਨੂੰ ਸੰਭਾਲਣ ਲਈ ਢੁਕਵੇਂ ਪ੍ਰਬੰਧ ਨਹੀਂ ਸਨ।

ਦਰਸ਼ਨ ਕਰਨ ਦੀ ਕਾਹਲੀ ਵਿਚ ਧੱਕਾ-ਮੁੱਕੀ ਹੋਈ ਤੇ ਹਫੜਾ-ਦਫੜੀ ਵਿਚ ਭੀੜ ਵਿਚ ਕਈ ਲੋਕ ਕੁਚਲੇ ਗਏ। ਵੱਡੀ ਗਿਣਤੀ ਵਿਚ ਲੋਕ ਜ਼ਖਮੀ ਵੀ ਹੋਏ। ਹਾਦਸੇ ਤੋਂ ਬਾਅਦ ਮੰਦਰ ਅਤੇ ਮੇਲਾ ਬੰਦ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਵਿਚੋਂ ਛੇ ਦੀ ਪਛਾਣ ਕਰ ਲਈ ਗਈ ਹੈ ਅਤੇ ਇਕ ਦੀ ਪਛਾਣ ਨਹੀਂ ਹੋ ਸਕੀ। ਹਾਦਸੇ ਤੋਂ ਬਾਅਦ ਪਟਨਾ ਕਮਿਸ਼ਨਰ ਨੂੰ ਬਿਹਾਰ ਸ਼ਰੀਫ ਭੇਜਿਆ ਗਿਆ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 6 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ 2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Sheetla Mata Temple


Popular Posts
Just Now