ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਹਿਮਾਚਲ- ਐਂਟਰੀ ਟੈਕਸ ਵਾਧਾ ਵਾਪਸ, CM ਸੁੱਖੂ ਦਾ ਐਲਾਨ

ਹਿਮਾਚਲ- ਐਂਟਰੀ ਟੈਕਸ ਵਾਧਾ ਵਾਪਸ, CM ਸੁੱਖੂ ਦਾ ਐਲਾਨ


ਹਿਮਾਚਲ: ਐਂਟਰੀ ਟੈਕਸ ਵਾਧਾ ਵਾਪਸ, CM ਸੁੱਖੂ ਦਾ ਐਲਾਨ

 

ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੰਜ ਸੀਟਰ ਤੇ 6 ਤੋਂ 12 ਸੀਟਰ ਵਾਹਨਾਂ ‘ਤੇ ਵਧਾਇਆ ਗਿਆ ਐਂਟਰੀ ਟੈਕਸ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਐਂਟਰੀ ਟੈਕਸ ਹੁਣ ਪਹਿਲਾਂ ਵਾਂਗ ਹੀ ਰਹੇਗਾ, ਪੰਜ ਸੀਟਰ ਵਾਹਨਾਂ ਲਈ 70 ਰੁਪਏ ਅਤੇ 6 ਤੋਂ 12 ਸੀਟਰ ਵਾਹਨਾਂ ਲਈ 110 ਰੁਪਏ।

ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਪੰਜ ਸੀਟਰ ਵਾਹਨਾਂ ‘ਤੇ ਐਂਟਰੀ ਟੈਕਸ 70 ਰੁਪਏ ਤੋਂ ਵਧਾ ਕੇ 170 ਰੁਪਏ ਅਤੇ 6 ਤੋਂ 12 ਸੀਟਾਂ ਵਾਲੇ ਵਾਹਨਾਂ ‘ਤੇ 110 ਰੁਪਏ ਤੋਂ ਵਧਾ ਕੇ 130 ਰੁਪਏ ਕਰ ਦਿੱਤਾ ਸੀ। ਇਸ ਫੈਸਲੇ ਨਾਲ ਗੁਆਂਢੀ ਸੂਬਿਆਂ ਪੰਜਾਬ ਅਤੇ ਹਰਿਆਣਾ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਸੀ।


ਪੰਜਾਬ ਦੇ ਲੋਕ ਖਾਸ ਕਰਕੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਸੜਕਾਂ ‘ਤੇ ਉਤਰ ਆਏ। ਪਿਛਲੇ ਕੁਝ ਦਿਨਾਂ ਵਿੱਚ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ, ਜਦੋਂ ਕਿ ਟੈਕਸੀ ਚਾਲਕ ਵੀ ਇਸ ਫੈਸਲੇ ਖਿਲਾਫ ਭੜਕੇ ਹੋਏ ਸਨ। ਹਿਮਾਚਲ ਪ੍ਰਦੇਸ਼ ਵਿੱਚ ਵੀ ਵਿਰੋਧ ਪ੍ਰਦਰਸ਼ਨ ਦੇਖੇ ਗਏ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋਣੀਆਂ ਸਨ। ਪਹਿਲਾਂ ਪੰਜਾਬ ਦੇ ਲੋਕਾਂ ਨੇ ਹਿਮਾਚਲ ਵਿੱਚ ਐਂਟਰੀ ਪੁਆਇੰਟ ਬੰਦ ਕਰਨ ਦ ਚਿਤਾਵਨੀ ਦਿੱਤੀ ਸੀ।

ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਭਾਜਪਾ ਵਿਧਾਇਕ ਰਣਧੀਰ ਸ਼ਰਮਾ ਨੇ ਅੱਜ ਵਿਧਾਨ ਸਭਾ ਵਿੱਚ ਇਹ ਮੁੱਦਾ ਪੁਆਇੰ ਆਫ ਆਰਡਰ ਤਹਿਤ ਉਠਾਇਆ। ਰਣਧੀਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਐਂਟਰੀ ਟੈਕਸ ਨੂੰ ਲੈ ਕੇ ਵਿਆਪਕ ਵਿਰੋਧ ਹੋ ਰਿਹਾ ਹੈ ਅਤੇ ਇਸ ਨਾਲ ਸਰਹੱਦੀ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਵਿਗੜਣ ਦਾ ਖਦਸ਼ਾ ਹੈ। ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ, ਭਾਜਪਾ ਵਿਧਾਇਕਾਂ ਨੇ ਇਸ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਵੀ ਵਿਰੋਧ ਪ੍ਰਦਰਸ਼ਨ ਕੀਤਾ।


himachal government withdraws


Popular Posts
Just Now