ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸਕੂਲ ਦੀ ਵਿਦਿਆਰਥਣ ਮਾਂ ਬਣੀ, ਦੋਸ਼ੀ ਵੀ ਨਾਬਾਲਿਗ

ਸਕੂਲ ਦੀ ਵਿਦਿਆਰਥਣ ਮਾਂ ਬਣੀ, ਦੋਸ਼ੀ ਵੀ ਨਾਬਾਲਿਗ


ਸਕੂਲ ਦੀ ਵਿਦਿਆਰਥਣ ਮਾਂ ਬਣੀ, ਦੋਸ਼ੀ ਵੀ ਨਾਬਾਲਿਗ



ਬਠਿੰਡਾ, 2 ਅਪ੍ਰੈਲ 2026:ਬਠਿੰਡਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨੌਵੀਂ ਕਲਾਸ ਵਿੱਚ ਪੜ੍ਹਦੀ ਇੱਕ ਨਾਬਾਲਿਗ ਵਿਦਿਆਰਥਣ ਨੇ ਬੱਚੇ ਨੂੰ ਜਨਮ ਦਿੱਤਾ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਦੋਸ਼ੀ ਲੜਕਾ ਵੀ ਨਾਬਾਲਿਗ ਦੱਸਿਆ ਜਾ ਰਿਹਾ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ।


ਸੂਤਰਾਂ ਮੁਤਾਬਕ, ਕੁੜੀ ਦੀ ਤਬੀਅਤ ਖਰਾਬ ਹੋਣ ‘ਤੇ ਉਸਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਡਿਲਿਵਰੀ ਕਰਵਾਈ। ਇਸ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵੱਲੋਂ ਕਾਫੀ ਸਮੇਂ ਤੱਕ ਇਹ ਗੱਲ ਲੁਕਾਈ ਗਈ ਅਤੇ ਪੁਲਿਸ ਕੋਲ ਜਾਣ ਤੋਂ ਕਤਰਾ ਗਿਆ।


ਇਸ ਮਾਮਲੇ ਨੂੰ ਲੈ ਕੇ ਇਹ ਵੀ ਸਵਾਲ ਖੜ੍ਹ ਰਹੇ ਹਨ ਕਿ ਪਰਿਵਾਰ ਪੁਲਿਸ ਕਾਰਵਾਈ ਤੋਂ ਕਿਉਂ ਬਚਦਾ ਰਿਹਾ। ਕੀ ਸਮਾਜਕ ਦਬਾਅ ਜਾਂ ਬਦਨਾਮੀ ਦੇ ਡਰ ਕਰਕੇ ਇਹ ਮਾਮਲਾ ਲੁਕਾਇਆ ਗਿਆ? ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਾਨੂੰਨੀ ਕਾਰਵਾਈ ਲਈ ਤੱਥ ਇਕੱਠੇ ਕੀਤੇ ਜਾ ਰਹੇ ਹਨ।


ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਬਾਲਿਗਾਂ ਨਾਲ ਸੰਬੰਧਿਤ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਾਲ ਹੀ, ਬੱਚੀ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ।

Teenage Student Gives Birth


Popular Posts
Just Now