ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪਾਰਟੀ ਦੇ ਫੈਸਲੇ ਚੱਲਦੇ ਰਹਿੰਦੇ ਹਨ, ਰਾਘਵ ਚੱਢਾ ਦੀ ਥਾਂ ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਬਣਾਉਣ ‘ਤੇ ਬੋਲੇ ਸੀਐਮ ਮਾਨ

ਪਾਰਟੀ ਦੇ ਫੈਸਲੇ ਚੱਲਦੇ ਰਹਿੰਦੇ ਹਨ, ਰਾਘਵ ਚੱਢਾ ਦੀ ਥਾਂ ਅਸ਼ੋਕ ਮਿੱਤਲ


ਪਾਰਟੀ ਦੇ ਫੈਸਲੇ ਚੱਲਦੇ ਰਹਿੰਦੇ ਹਨ, ਰਾਘਵ ਚੱਢਾ ਦੀ ਥਾਂ ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਬਣਾਉਣ ‘ਤੇ ਬੋਲੇ ਸੀਐਮ ਮਾਨ


ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਆਪਣੀ ਲੀਡਰਸ਼ਿਪ ਵਿੱਚ ਵੱਡਾ ਬਦਲਾਅ ਕੀਤਾ ਹੈ। ਪਾਰਟੀ ਨੇ ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਸੰਸਦ ਦੇ ਉਪਰਲੇ ਸਦਨ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਜਲੰਧਰ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਹੁਣ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਡਿਪਟੀ ਲੀਡਰ ਬਣਨਗੇ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਰਾਘਵ ਚੱਢਾ ਨੂੰ ਹੁਣ ਸੰਸਦ ਵਿੱਚ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ। ਇਹ ਕਦਮ ਪਾਰਟੀ ਦੇ ਅੰਦਰ ਨਵੀਆਂ ਰਣਨੀਤਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ।

ਆਮ ਆਦਮੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਹੈ ਕਿ ਰਾਘਵ ਚੱਢਾ ਦੀ ਜਗ੍ਹਾ ਅਸ਼ੋਕ ਮਿੱਤਲ ਡਿਪਟੀ ਲੀਡਰ ਵਜੋਂ ਲੈਣਗੇ। ਅਸ਼ੋਕ ਮਿੱਤਲ, ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਵੀ ਹਨ, ਨੂੰ ਪਾਰਟੀ ਦੇ ਅੰਦਰ ਇੱਕ ਤਜਰਬੇਕਾਰ ਚੇਹਰਾ ਮੰਨਿਆ ਜਾਂਦਾ ਹੈ।

ਰਾਘਵ ਚੱਢਾ ਤੇ ਐਕਸ਼ਨ?

ਰਾਘਵ ਚੱਢਾ ਨੂੰ ਲੈ ਕੇ ਪਾਰਟੀ ਨੇ ਨਾ ਸਿਰਫ਼ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ ਬਲਕਿ ਸਕੱਤਰੇਤ ਨੂੰ ਵੀ ਇਹ ਕਿਹਾ ਹੈ ਕਿ ਉਨ੍ਹਾਂ ਨੂੰ ਸਦਨ ਵਿੱਚ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ। ਕਿਸੇ ਸੀਨੀਅਰ ਸੰਸਦ ਮੈਂਬਰ ਖਿਲਾਫ ਅਜਿਹਾ ਨਿਰਦੇਸ਼ ਆਮ ਤੌਰ ‘ਤੇ ਪਾਰਟੀ ਦੇ ਅੰਦਰੂਨੀ ਕਲੇਸ਼ ਜਾਂ ਵੱਡੀ ਸਜ਼ਾ ਵਾਲੀ ਕਾਰਵਾਈ ਦਾ ਸੰਕੇਤ ਮੰਨਿਆ ਜਾਂਦਾ ਹੈ। ਰਾਘਵ ਚੱਢਾ ਲੰਬੇ ਸਮੇਂ ਤੋਂ ਰਾਜ ਸਭਾ ਵਿੱਚ ‘ਆਪ’ ਦੀ ਪ੍ਰਮੁੱਖ ਆਵਾਜ਼ ਰਹੇ ਹਨ, ਅਤੇ ਇਸ ਫੈਸਲੇ ਨੇ ਰਾਜਨੀਤਿਕ ਹਲਕਿਆਂ ਵਿੱਚ ਗਰਮਾ-ਗਰਮ ਚਰਚਾਵਾਂ ਛੇੜ ਦਿੱਤੀਆਂ ਹਨ।

ਪਾਰਟੀ ਦੀ ਰਣਨੀਤੀ ਵਿੱਚ ਬਦਲਾਅ

ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ‘ਆਪ’ ਆਪਣੀ ਸੰਸਦੀ ਟੀਮ ਨੂੰ ਪੁਨਰਗਠਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਸ਼ੋਕ ਮਿੱਤਲ ਨੂੰ ਸਾਹਮਣੇ ਲਿਆਉਣਾ ਪੰਜਾਬ ਅਤੇ ਸਿੱਖਿਆ ਖੇਤਰ ਦੇ ਨੇਤਾ ਵਜੋਂ ਪਾਰਟੀ ਦੇ ਅਕਸ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ। ਹਾਲਾਂਕਿ, ਰਾਘਵ ਚੱਢਾ ਨੂੰ ਬੋਲਣ ਤੋਂ ਰੋਕਣ ਦਾ ਫੈਸਲਾ ਆਪਣੇ ਆਪ ਵਿੱਚ ਕਈ ਸਵਾਲ ਵੀ ਖੜੇ ਕਰਦਾ ਹੈ।

ਨੇਤਾ ਜਾਂ ਉੱਪ ਨੇਤਾ ਦਾ ਬਦਲਾਅ ਨਿਰੰਤਰ ਪ੍ਰਕਿਰਿਆ – ਮਿੱਤਲ

ਉੱਧਰ ਇਸ ਮਾਮਲੇ ਤੇ ਅਸ਼ੋਕ ਮਿੱਤਲ ਦਾ ਕਹਿਣਾ ਹੈ ਕਿ ਨੇਤਾ ਜਾਂ ਉੱਪ ਨੇਤਾ ਦਾ ਬਦਲਾਅ ਦੀ ਨਿਰੰਤਰ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਚਾਹੁੰਦੀ ਹੈ ਕਿ ਉਨ੍ਹਾਂ ਦੇ ਸਾਰੇ ਸਾਂਸਦਾਂ ਨੂੰ ਸਿੱਖਣ ਦਾ ਮੌਕਾ ਮਿਲੇ। ਸ਼ਾਇਦ ਇਸੇ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਇਹ ਜਿੰਮੇਦਾਰੀ ਸੌਂਪੀ ਹੈ ਕਿ ਮੈਂ ਵੀ ਸਿਆਸਤ ਵਿੱਚ ਕੁਝ ਪ੍ਰਸ਼ਾਸਨਿਕ ਸਕਿਲਸ ਸਿੱਖਣ ਦਾ ਮੌਕਾ ਮਿਲੇ। ਰਾਘਵ ਚੱਢਾ ਦੇ ਪਾਰਟੀ ਛੱਡਣ ਦੇ ਸਵਾਲ ਤੇ ਉਨ੍ਹਾ ਕਿਹਾ ਕਿ ਅਜਿਹੀਆਂ ਗੱਲਾਂ ਚੱਲਦੀਆਂ ਰਹਿੰਦੀਆਂ ਹਨ। ਇਨ੍ਹਾਂ ਤੇ ਧਿਆਨ ਨਹੀਂ ਦੇਣਾ ਚਾਹੀਦਾ।

Ashok mittal will replace raghav chadha


Popular Posts
Just Now