ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਭਾਜਪਾ ਦਫ਼ਤਰ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਨਾਕਾਮ! ਵਿਦੇਸ਼ ਤੋਂ ਆ ਰਹੇ ਸਨ ਹੁਕਮ

ਭਾਜਪਾ ਦਫ਼ਤਰ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਨਾਕਾਮ! ਵਿਦੇਸ਼ ਤੋਂ ਆ ਰ


ਭਾਜਪਾ ਦਫ਼ਤਰ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਨਾਕਾਮ! ਵਿਦੇਸ਼ ਤੋਂ ਆ ਰਹੇ ਸਨ ਹੁਕਮ


ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਕਾਊਂਟਰ ਇੰਟੈਲੀਜੈਂਸ ਅਤੇ ਚੰਡੀਗੜ੍ਹ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਗ੍ਰਨੇਡ ਅਤੇ ਹਥਿਆਰਾਂ ਦਾ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ।

ਡੀਜੀਪੀ ਅਨੁਸਾਰ ਇਸ ਪੂਰੀ ਸਾਜ਼ਿਸ਼ ਦੇ ਤਾਰ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਪੁਰਤਗਾਲ ਵਿੱਚ ਬੈਠੇ ਬਲਜੋਤ ਸਿੰਘ ਉਰਫ਼ ਜੋਤ ਦੇ ਨਿਰਦੇਸ਼ਾਂ ’ਤੇ ਹੀ ਇਸ ਹਮਲੇ ਦੀ ਵਿਉਂਤਬੰਦੀ ਕੀਤੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨੀ ਖੁਫ਼ੀਆ ਏਜੰਸੀ ISI ਪੰਜਾਬ ਵਿੱਚ ਅਫ਼ਰਾ-ਤਫ਼ਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ। ਇਸ ਹਮਲੇ ਦੇ ਮੁੱਖ ਮੁਲਜ਼ਮ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।



Bjp office blast case solved


Popular Posts
Just Now