ਪਰਮਜੀਤ ਕੌਰ ਲਾਂਡਰਾਂ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਈ ਵਾਪਸੀ, ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਹੋਏ ਸ਼ਾਮਲ
ਪਰਮਜੀਤ ਕੌਰ ਲਾਂਡਰਾਂ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਈ ਵਾਪਸੀ, ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਹੋਏ ਸ਼ਾਮਲ
ਪੰਜਾਬ ਵਿਚ ਜਿਵੇਂ-ਜਿਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਹਲਚਲ ਜਾਰੀ ਹੈ। ਆਗੂਆਂ ਵੱਲੋਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਇਸੇ ਤਹਿਤ ਪਰਮਜੀਤ ਕੌਰ ਲਾਂਡਰਾ ਦੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਉਨ੍ਹਾਂ ਦੀ ਘਰ ਵਾਪਸੀ ਹੋਈ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕਰਨ ਲਈ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ‘ਚ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਥ ਅਤੇ ਪੰਜਾਬੀਆਂ ਦੇ ਨਾਲ-ਨਾਲ ਸੂਬੇ ਦੀ ਇੱਕੋ-ਇੱਕ ਖੇਤਰੀ ਪਾਰਟੀ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ।
Paramjit kaur landran