ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ‘ਤੇ ਬੋਲੇ SGPC ਪ੍ਰਧਾਨ-‘ਭਾਵਨਾਵਾਂ ਨੂੰ ਮਾਰੀ ਗਈ ਗਹਿਰੀ ਸੱਟ’

Devotees-Stopped-From-Visiting-P


ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ‘ਤੇ ਬੋਲੇ SGPC ਪ੍ਰਧਾਨ-‘ਭਾਵਨਾਵਾਂ ਨੂੰ ਮਾਰੀ ਗਈ ਗਹਿਰੀ ਸੱਟ’


ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਜਥੇ ਵਿੱਚੋਂ 150 ਦੇ ਕਰੀਬ ਸ਼ਰਧਾਲੂਆਂ ਨੂੰ ਰੋਕਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਰੋਕਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ । ਐਡਵੋਕੇਟ ਧਾਮੀ ਨੇ ਕਿਹਾ ਇਸ ਤੋਂ ਪਹਿਲਾਂ ਤਾਂ ਪਾਕਿਸਤਾਨ ਵਿਖੇ ਵੱਖੋ ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਹੀ ਵੱਡੀ ਗਿਣਤੀ ਵਿੱਚ ਕੱਟੇ ਜਾਂਦੇ ਰਹੇ ਹਨ ਪਰੰਤੂ ਹੁਣ ਵੀਜ਼ੇ ਦੇ ਕੇ ਵਾਹਗਾ ਬਾਰਡਰ ‘ਤੇ ਹੀ ਸੰਗਤਾਂ ਨੂੰ ਜਾਣ ਤੋਂ ਰੋਕ ਲੈਣਾ ਇਸ ਤੋਂ ਮੰਦਭਾਗੀ ਗੱਲ ਹੋਰ ਕੀ ਹੋ ਸਕਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨਾਂ ਸ਼ਰਧਾਲੂਆਂ ਦੇ ਵੀਜ਼ੇ ਲੱਗ ਜਾਂਦੇ ਹਨ ਉਹਨਾਂ ਨੂੰ ਕਿਸੇ ਪ੍ਰਕਾਰ ਤੋਂ ਜਾਣ ਵਿੱਚ ਰੁਕਾਵਟ ਪੈਦਾ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜਦੀ ਹੈ।


Devotees Stopped From Visiting Pakistan


Popular Posts
Just Now