ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ


ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ



 

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਬੰਧਕ ਭਗਵੰਤ ਸਿੰਘ ਧੰਗੇੜਾ ਸਾਈਬਰ ਠੱਗੀ ਦੇ ਸ਼ਿਕਾਰ ਹੋ ਗਏ ਹਨ। ਹੈਕਰਾਂ ਨੇ ਪਾਰਸਲ ਦਾ ਕਹਿ ਕੇ ਮਉਨ੍ਹਾਂ ਦਾ ਮੋਬਾਈਲ ਨੰਬਰ ਹੈਕ ਕਰ ਲਿਆ ਅਤੇ ਉਨ੍ਹਾਂ ਦੇ ਨਾਂ ‘ਤੇ ਜਾਣ-ਪਛਾਣ ਵਾਲਿਆਂ ਤੋਂ ਪੈਸੇ ਮੰਗਣ ਵਾਲੇ ਫਰਜੀ ਮੈਸੇਜ ਭੇਜਣੇ ਸ਼ੁਰੂ ਕਰ ਦਿੱਤੇ।

ਜਾਣਕਾਰੀ ਮੁਤਾਬਕ ਹੈਕਰਾਂ ਨੇ ਮੈਨੇਜਰ ਧੰਗੇੜਾ ਦਾ ਮੋਬਾਈਲ ਅਕਾਊਂਟ ਹੈਕ ਕਰ ਲਿਆ ਸੀ। ਉਨ੍ਹਾਂ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਹੋਰ ਕਰੀਬੀ ਲੋਕਾਂ ਨੂੰ ਮੈਸੇਜ ਭੇਜੇ, ਜਿਸ ਵਿਚ ਤੁਰੰਤ ਪੈਸਿਆਂ ਦੀ ਲੋੜ ਦੱਸੀ ਗਈ ਸੀ। ਜਦੋਂ ਇਨ੍ਹਾਂ ਮੈਸੇਜਾਂ ਬਾਰੇ ਕਈ ਲੋਕਾਂ ਨੇ ਸਿੱਧੇ ਮੈਨੇਜਰ ਨਾਲ ਸੰਪਰਕ ਕਰਕੇ ਪੁਸ਼ਟੀ ਕੀਤੀ ਤਾਂ ਇਸ ਸਾਈਬਰ ਧੋਖਾਧੜੀ ਦਾ ਖੁਲਾਸਾ ਹੋਇਆ।

ਮੈਨੇਜਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਵਿੱਤੀ ਮੰਗ ਪੂਰਾ ਨਾ ਕਰਨ, ਅਜਿਹੇ ਸ਼ੱਕੀ ਮੈਸੇਜਾਂ ਨੂੰ ਨਜ਼ਰਅੰਦਾਜ਼ ਕਰੋ ਅਤੇ ਕਿਸੇ ਵੀ ਅਣਜਾਣ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਨਾ ਕਰੋ।


ਮਾਮਲਾ ਸਾਹਮਣੇ ਆਉਂਦੇ ਹੀ, ਭਗਵੰਤ ਸਿੰਘ ਧੰਗੇੜਾ ਨੇ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ ਅਤੇ ਲੋਕਾਂ ਨੂੰ ਅਲਰਟ ਕੀਤਾ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦਾ ਮੋਬਾਈਲ ਨੰਬਰ ਹੈਕ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਨਾਮ ‘ਤੇ ਪੈਸੇ ਦੀ ਮੰਗ ਕਰਨ ਵਾਲੇ ਕਿਸੇ ਵੀ ਮੈਸੇਜ ‘ਤੇ ਭਰੋਸਾ ਨਾ ਕਰੋ।

ਮੈਨੇਜਰ ਨੇ ਇਸ ਗੰਭੀਰ ਮਾਮਲੇ ਸਬੰਧੀ ਸਾਈਬਰ ਕ੍ਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਹੁਣ ਹੈਕਿੰਗ ਦੇ ਸਰੋਤ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ।

Sri harmandir sahib manage


Popular Posts
Just Now