ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ

ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜ


ਅਮਰੀਕੀ ਫੌਜ ਨੇ ਇਰਾਨੀ ਮਾਲਵਾਹਕ ਜਹਾਜ਼ ਕੀਤਾ ਜ਼ਬਤ, ਪਾਕਿਸਤਾਨ ’ਚ ਦੂਜੇ ਦੌਰ ਦੀ ਹੋਣ ਵਾਲੀ ਗੱਲਬਾਤ ’ਤੇ ਛਾਇਆ ਸੰਕਟ



ਇਰਾਨ ਦੇ ਝੰਡੇ ਵਾਲੇ ਮਾਲਵਾਹਕ ਜਹਾਜ਼ ਨੂੰ ਅਮਰੀਕਾ ਦੀ ਸਮੁੰਦਰੀ ਫੌਜ ਵੱਲੋਂ ਜ਼ਬਰਦਸਤੀ ਜ਼ਬਤ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ’ਚ ਹੋਣ ਵਾਲੀ ਦੂਜੇ ਦੌਰ ਦੀ ਗੱਲਬਾਤ ’ਤੇ ਸੰਕਟ ਛਾ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪੀ ਡੋਨਾਲਡ ਟਰੰਪ ਵੱਲੋਂ ਕਿਹਾ ਗਿਆ ਸੀ ਕਿ ਅਮਰੀਕੀ ਵਾਰਤਾਕਾਰ ਇਰਾਨ ਨਾਲ ਦੂਜੇ ਦੌਰ ਦੀ ਵਾਰਤਾ ਲਈ ਸੋਮਵਾਰ ਨੂੰ ਪਾਕਿਸਤਾਨ ਰਵਾਨਾ ਹੋਣਗੇ। ਐਤਵਾਰ ਨੂੰ ਟਰੰਪ ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਜੰਗਬੰਦੀ ਦੀ ਸਮਾਂ ਸੀਮਾ ਵਧਣ ਦੀਆਂ ਉਮੀਦਾਂ ਪੈਦਾ ਹੋ ਗਈਆਂ ਸਨ। ਉਧਰ ਇਰਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਘਾਈ ਨੇ ਸੋਮਵਾਰ ਨੂੰ ਕਿਹਾ ਕਿ ਇਰਾਨ ਨੇ ਅਜੇ ਤੱਕ ਅਮਰੀਕਾ ਨਾਲ ਵਾਰਤਾ ਵਿੱਚ ਸ਼ਾਮਲ ਹੋਣ ਦੀ ਕੋਈ ਯੋਜਨਾ ਨਹੀਂ ਬਣਾਈ ਹੈ।

ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕਾ ਨੇ ਐਤਵਾਰ ਨੂੰ ਹੋਰਮੁਜ਼ ਜਲਡਮਰੂਮੱਧ ਦੇ ਨੇੜੇ ਸਮੁੰਦਰੀ ਫੌਜ ਦੀ ਨਾਕਾਬੰਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮਾਲਵਾਹਕ ਜਹਾਜ਼ ਨੂੰ ਜ਼ਬਤ ਕਰ ਲਿਆ ਹੈ । ਪਿਛਲੇ ਹਫ਼ਤੇ ਇਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਸ਼ੁਰੂ ਹੋਣ ਤੋਂ ਬਾਅਦ ਅਮਰੀਕੀ ਫੌਜ ਨੇ ਪਹਿਲੀ ਵਾਰ ਕਿਸੇ ਜਹਾਜ਼ ਨੂੰ ਰੋਕਿਆ ਹੈ।

ਉਨ੍ਹਾਂ ਨੇ ਕਿਹਾ ਕਿ ਅਮਰੀਕੀ ਫੌਜ ਦੇ ਇੱਕ ਗਾਈਡਿਡ ਮਿਸਾਈਲ ਵਿਧਵੰਸਕ ਨੇ ਹਮਲਾ ਕਰਕੇ ਜਹਾਜ਼ਾਂ ਨੂੰ ਉੱਥੇ ਹੀ ਰੋਕ ਦਿੱਤਾ । ਅਮਰੀਕੀ ਫੌਜ ਨੇ ਤੂਸਕਾ ਨਾਮਕ ਜਹਾਜ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਹ ਜਹਾਜ਼ ਦੀ ਤਲਾਸ਼ੀ ਲੈ ਰਹੇ ਹਨ। ਇਰਾਨ ਦੀ ਸਾਂਝੀ ਫੌਜੀ ਕਮਾਨ ਨੇ ਕਿਹਾ ਕਿ ਇਰਾਨ ਜਲਦ ਹੀ ਇਸ ਦਾ ਜਵਾਬ ਦੇਵੇਗਾ। ਇਰਾਨ ਨੇ ਅਮਰੀਕੀ ਇਸ ਕਾਰਵਾਈ ਨੂੰ ਲੁੱਟਮਾਰ ਕਰਾਰ ਦਿੱਤਾ ਹੈ। ਜਦਕਿ ਕਾਰਗੋ ਜਹਾਜ਼ ’ਤੇ ਅਮਰੀਕੀ ਮਰੀਨਜ਼ ਵੱਲੋਂ ਉਤਰਨ ਦੀ ਵੀਡੀਓ ਵੀ ਜਾਰੀ ਕੀਤੀ ਗਈ ਹੈ।

Us military seizes


Popular Posts
Just Now