ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਭਾਈ ਰਾਜੋਆਣਾ ਦੀ ਪਟੀਸ਼ਨ ’ਤੇ 2 ਹਫ਼ਤਿਆਂ ’ਚ ਮੰਗਿਆ ਜਵਾਬ

ਭਾਈ ਰਾਜੋਆਣਾ ਦੀ ਪਟੀਸ਼ਨ ’ਤੇ 2 ਹਫ਼ਤਿਆਂ ’ਚ ਮੰਗਿਆ ਜਵਾਬ


ਭਾਈ ਰਾਜੋਆਣਾ ਦੀ ਪਟੀਸ਼ਨ ’ਤੇ 2 ਹਫ਼ਤਿਆਂ ’ਚ ਮੰਗਿਆ ਜਵਾਬ


ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਕੋਈ ਹੋਰ ਮੁਲਤਵੀ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ।

ਅਦਾਲਤ ਵੱਲੋਂ ਸਖ਼ਤ ਸਵਾਲ

ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਵਿਜੇ ਬਿਸ਼ਨੋਈ ਦੇ ਬੈਂਚ ਨੇ ਕੇਂਦਰ ਦੇ ਵਕੀਲ ਨੂੰ ਪੁੱਛਿਆ ਕਿ ਹੁਣ ਤੱਕ ਜਵਾਬੀ ਹਲਫ਼ਨਾਮਾ ਦਾਇਰ ਕਿਉਂ ਨਹੀਂ ਕੀਤਾ ਗਿਆ? ਜਦੋਂ ਕੇਂਦਰ ਦੇ ਵਕੀਲ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਦਸਤਾਵੇਜ਼ ਪੇਸ਼ ਕਰਨ ਦੀ ਗੱਲ ਕਹੀ, ਤਾਂ ਬੈਂਚ ਨੇ ਕਿਹਾ, “ਤੁਸੀਂ ਆਪਣਾ ਪੱਖ ਹਲਫ਼ਨਾਮੇ ਵਿੱਚ ਰੱਖੋ, ਨਹੀਂ ਤਾਂ ਰਾਜੋਆਣਾ ਦੇ ਦੋਸ਼ਾਂ ਦਾ ਕੋਈ ਖੰਡਨ ਨਹੀਂ ਹੋਵੇਗਾ।”

ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਭਾਈ ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ, ਜਿਸ ਵਿੱਚੋਂ 15 ਸਾਲ ਉਨ੍ਹਾਂ ਨੇ ਫਾਂਸੀ ਦੇ ਸਾਏ ਹੇਠ ਬਿਤਾਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਲ 2012 ਵਿੱਚ ਪਾਈ ਗਈ ਰਹਿਮ ਦੀ ਅਪੀਲ ’ਤੇ ਕੇਂਦਰ ਸਰਕਾਰ ਫੈਸਲਾ ਲੈਣ ਵਿੱਚ ਬੇਲੋੜੀ ਦੇਰੀ ਕਰ ਰਹੀ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਦੱਸ ਦੇਈਏ 31 ਅਗਸਤ 1995 ਨੂੰ ਚੰਡੀਗੜ੍ਹ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋ ਗਈ ਸੀ। ਵਿਸ਼ੇਸ਼ ਅਦਾਲਤ ਨੇ 2007 ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਦੀ ਮੰਗ ਹੈ ਕਿ ਫੈਸਲੇ ਵਿੱਚ ਹੋਈ ਲੰਮੀ ਦੇਰੀ ਦੇ ਆਧਾਰ ’ਤੇ ਉਨ੍ਹਾਂ ਦੀ ਸਜ਼ਾ ਬਦਲੀ ਜਾਵੇ।

rajoana supreme court


Popular Posts
Just Now