ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, ਨਿਤਿਨ ਨਵੀਨ ਨੇ ਮੂੰਹ ਮਿੱਠਾ ਕਰਾ ਕੀਤਾ ਸਵਾਗਤ!

ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, ਨਿਤਿਨ ਨਵੀਨ


ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, ਨਿਤਿਨ ਨਵੀਨ ਨੇ ਮੂੰਹ ਮਿੱਠਾ ਕਰਾ ਕੀਤਾ ਸਵਾਗਤ!



 

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਸ਼ੁੱਕਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਰਾਘਵ ਦੇ ਨਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਵਿਕਰਜੀਤ ਸਿੰਘ ਸਾਹਨੀ, ਰਾਜਿੰਦਰ ਗੁਪਤਾ ਅਤੇ ਦਿੱਲੀ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

ਆਪ’ ਛੱਡ ਕੇ ਭਾਜਪਾ ਨਾਲ ਜੁੜਨ ਮਗਰੋਂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਜਪਾ ਹੈੱਡਕੁਆਰਟਰ ਪਹੁੰਚੇ। ਉੱਥੇ, ਉਨ੍ਹਾਂ ਨੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਥੇ ਨਿਤਿਨ ਨਵੀਨ ਨੇ ਉਨ੍ਹਾਂ ਦ ਮੂੰਹ ਮਿੱਟਾ ਕਰਾ ਕੇ ਪਾਰਟੀ ਵਿਚ ਸਵਾਗਤ ਕੀਤਾ। ਇਸ ਤੋਂ ਬਾਅਦ ਇੱਕ ਰਸਮੀ ਫੋਟੋ ਸੈਸ਼ਨ ਹੋਇਆ।


ਰਾਘਵ ਨੇ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਅੱਜ, ਸੰਵਿਧਾਨ ਦੇ ਉਪਬੰਧਾਂ ਤਹਿਤ ਇੱਕ ਵੱਡਾ ਘਟਨਾਕ੍ਰਮ ਹੋਇਆ ਹੈ। ਆਮ ਆਦਮੀ ਪਾਰਟੀ ਦੇ ਦੋ ਤਿਹਾਈ ਤੋਂ ਵੱਧ ਰਾਜ ਸਭਾ ਮੈਂਬਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੁੱਲ ਸੱਤ ਸੰਸਦ ਮੈਂਬਰਾਂ ਨੇ ਰਲੇਵੇਂ ਦੇ ਦਸਤਾਵੇਜ਼ ‘ਤੇ ਦਸਤਖਤ ਕੀਤੇ। ਇਹ ਦਸਤਾਵੇਜ਼ ਰਾਜ ਸਭਾ ਦੇ ਮਾਣਯੋਗ ਚੇਅਰਮੈਨ ਨੂੰ ਸੌਂਪੇ ਗਏ ਸਨ। ਤਿੰਨ ਸੰਸਦ ਮੈਂਬਰਾਂ ਨੇ ਨਿੱਜੀ ਤੌਰ ‘ਤੇ ਦਸਤਖਤ ਕੀਤੇ ਦਸਤਾਵੇਜ਼ ਸੌਂਪੇ।”

ਰਾਘਵ ਚੱਢਾ ਨੇ ਰਾਜ ਸਭਾ ਦੇ ਸੰਸਦ ਮੈਂਬਰਾਂ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਫੈਸਲਾ ਕੀਤਾ ਹੈ ਕਿ ਅਸੀਂ, ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਮੈਂਬਰ, ਭਾਰਤੀ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਕੇ ਭਾਜਪਾ ਵਿੱਚ ਰਲੇਵਾਂ ਕਰਾਂਗੇ।” ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਵਾਤੀ ਮਾਲੀਵਾਲ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ।

ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਆਪਣੇ ਖੂਨ-ਪਸੀਨੇ ਨਾਲ ਸਿੰਜਿਆ ਅਤੇ ਆਪਣੀ ਜਵਾਨੀ ਦੇ 15 ਸਾਲ ਦਿੱਤੇ। ਉਨ੍ਹਾਂ ਮੁਤਾਬਕ ਪਾਰਟੀ ਹੁਣ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਪੂਰੀ ਤਰ੍ਹਾਂ ਭਟਕ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਹੁਣ ਦੇਸ਼ ਜਾਂ ਰਾਸ਼ਟਰੀ ਹਿੱਤ ਲਈ ਕੰਮ ਨਹੀਂ ਕਰ ਰਹੀ ਹੈ। ਇਸ ਦੀ ਬਜਾਏ, ਇਹ ਨਿੱਜੀ ਲਾਭ ਲਈ ਕੰਮ ਕਰ ਰਹੀ ਹੈ। ਚੱਢਾ ਨੇ ਕਿਹਾ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਆਦਮੀ ਹਾਂ।


Three mps including


Popular Posts
Just Now