ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਦਾਲਤੀ ਕਾਰਵਾਈ, ਹੁਣ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ

ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਦਾਲਤੀ ਕਾਰਵਾਈ, ਹੁਣ ਸੈਸ਼ਨ ਕੋਰਟ


ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਦਾਲਤੀ ਕਾਰਵਾਈ, ਹੁਣ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ


ਸਾਂਸਦ ਅਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰੰਸਿੰਗ (VC) ਰਾਹੀਂ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅੱਜ ਦੀ ਸੁਣਵਾਈ ਦੌਰਾਨ ਪੁਲਿਸ ਵੱਲੋਂ ਜਾਂਚ ਪੂਰੀ ਕਰਕੇ ਕੋਰਟ ‘ਚ ਚਲਾਨ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦਾ ਟ੍ਰਾਇਲ ਅੰਮ੍ਰਿਤਸਰ ਦੀ ਸੈਸ਼ਨ ਕੋਰਟ ‘ਚ ਚਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਮ੍ਰਿਤਪਾਲ ਸਿੰਘ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤਾਰੀਖ ਸੀ, ਜਿਸ ਕਾਰਨ ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਜਾਂਚ ਪੂਰੀ ਕਰਕੇ ਚਲਾਨ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਅੰਮ੍ਰਿਤਸਰ ਦੀ ਸੈਸ਼ਨ ਕੋਰਟ ‘ਚ ਹੋਵੇਗੀ, ਜਿੱਥੇ 2 ਮਈ ਤੋਂ ਟ੍ਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਐਫਆਈਆਰ ਨੰਬਰ 39 ਨਾਲ ਸੰਬੰਧਿਤ ਇਸ ਮਾਮਲੇ ‘ਚ ਹੁਣ ਤੱਕ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਤੇ ਸਭ ਨੂੰ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਅਮ੍ਰਿਤਪਾਲ ਸਿੰਘ ਇਸ ਕੇਸ ਦੇ ਆਖਰੀ ਮੁਲਜ਼ਮ ਸਨ, ਜਿਨ੍ਹਾਂ ਦੀ ਅੱਜ ਪੇਸ਼ੀ ਪੂਰੀ ਹੋਈ। ਅਦਾਲਤ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ‘ਚ ਹੀ ਨਿਆਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ ਤੇ ਅਗਲੀਆਂ ਪੇਸ਼ੀਆਂ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹੋਣਗੀਆਂ।

ਐਡਵੋਕੇਟ ਸੰਧੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ‘ਚ ਪੁਲਿਸ ਨੂੰ ਅਮ੍ਰਿਤਪਾਲ ਸਿੰਘ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਰਿਕਵਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਹਨਾਂ ਤੇ ਹਥਿਆਰਾਂ ਦੀ ਬਰਾਮਦਗੀ ਬਾਰੇ ਦਾਅਵੇ ਕੀਤੇ ਜਾ ਰਹੇ ਸਨ, ਪਰ ਜਾਂਚ ਦੌਰਾਨ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ। ਇਸ ਕਰਕੇ ਪੁਲਿਸ ਨੂੰ ਸਿਰਫ਼ ਦੋ ਦਿਨ ਦਾ ਰਿਮਾਂਡ ਮਿਲਿਆ ਤੇ ਇੱਕ ਹਫ਼ਤੇ ਦੇ ਅੰਦਰ ਹੀ ਜਾਂਚ ਪੂਰੀ ਕਰ ਲਈ ਗਈ।

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਹੋਵੇਗੀ, ਜਿੱਥੋਂ ਟਰਾਇਲ ਦੀ ਅਧਿਕਾਰਤ ਸ਼ੁਰੂਆਤ ਕੀਤੀ ਜਾਵੇਗੀ। ਇਸ ਕੇਸ ਦੀ ਅਗਲੀ ਕਾਰਵਾਈ ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

Amritpal Singh


Popular Posts
Just Now