ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ- “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”

ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ- “ਇੱਕ ਪੈਸਾ ਵੀ ਸਾਬਤ ਹੋ


ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”



ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਈਡੀ ਦੀ ਜਾਂਚ ਵਿੱਚ ਫਸ ਗਏ ਹਨ। ਆਪਣੇ ’ਤੇ ਲੱਗੇ ਇਲਜ਼ਾਮਾਂ ਬਾਰੇ ਸਪੱਸ਼ਟੀਕਰਨ ਦਿੰਦਿਆਂ ਅਰੋੜਾ ਨੇ ਕਿਹਾ ਕਿ ਮੈਨੂੰ ਬਦਨਾਮ ਕਰਨ ਲਈ ਰੇਡ ’ਚ ਬੇਵਜ੍ਹਾ ਮੇਰਾ ਨਾਮ ਜੋੜਿਆ ਗਿਆ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੇਰੇ ਬਾਰੇ ਕੂੜ ਪ੍ਰਚਾਰ ਕੀਤਾ ਗਿਆ ਹੈ। ਉਨ੍ਹਾਂ ਨੇ ਈਡੀ ਉੱਤੇ ਇਲਜ਼ਾਮ ਲਗਾਇਆ ਕਿ ਏਜੰਸੀ ਨੇ ਪਹਿਲਾਂ ਛਾਪਿਆਂ ਬਾਰੇ ਦੋ ਪ੍ਰੈੱਸ ਨੋਟ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚ ਉਨ੍ਹਾਂ ਦਾ ਨਾਮ ਨਹੀਂ ਸੀ। ਬਾਅਦ ਵਿੱਚ ਉਨ੍ਹਾਂ ਦਾ ਨਾਮ ਜੋੜਿਆ ਗਿਆ, ਜੋ ਰਾਜਨੀਤਿਕ ਬਦਨਾਮੀ ਦੀ ਕੋਸ਼ਿਸ਼ ਹੈ।

ਉਨ੍ਹਾਂ ਈਡੀ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਕਿ ਜੇਕਰ ਏਜੰਸੀ ਉਨ੍ਹਾਂ ਤੱਕ ਪਹੁੰਚਣਾ ਚਾਹੁੰਦੀ ਹੈ ਤਾਂ ਫ਼ੋਨ ਕਰਕੇ ਪੁੱਛਗਿੱਛ ਕਰੇ। ਉਨ੍ਹਾਂ ਕਿਹਾ, “ਮੇਰਾ ਮੋਬਾਈਲ ਫੋਨ ਚੈੱਕ ਕਰ ਲਓ, ਮੈਂ ਕਿਸੇ ਵੀ ਬੇਨਿਯਮੀ ਵਿੱਚ ਸ਼ਾਮਲ ਨਹੀਂ ਹਾਂ।”ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸਤ ਵਿੱਚ 31 ਸਾਲ ਹੋ ਗਏ ਹਨ ਅਤੇ ਇਹ ਸਭ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਫ਼ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਉੱਤੇ ਕੋਈ ਇਲਜ਼ਾਮ ਸਾਬਤ ਹੋ ਗਿਆ ਤਾਂ ਉਹ ਸਿਆਸਤ ਛੱਡ ਦੇਣਗੇ। ਦੱਸ ਦਈਏ ਕਿ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗੌਰਵ ਧੀਰ ਨਾਮਕ ਵਿਅਕਤੀ ਉੱਤੇ ਛਾਪੇ ਮਾਰੇ ਹਨ ਅਤੇ ਉਸ ਨੂੰ ਅਮਨ ਅਰੋੜਾ ਦਾ ਕਰੀਬੀ ਦੱਸਿਆ ਹੈ।

Aman Arora


Popular Posts
Just Now