ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ, ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

Amit-Shah-Call


AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ, ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ


ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ ਉਨ੍ਹਾਂ ਦੇ ਜਨਮਦਿਨ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਵਾਜ਼ ਵਿੱਚ ਫੋਨ ਕਰਕੇ ਹੈਰਾਨ ਕਰ ਦਿੱਤਾ। ਫੋਨ ਕਰਨ ਵਾਲੇ ਨੇ ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।” ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਗ੍ਰਹਿ ਮੰਤਰੀ ਉਨ੍ਹਾਂ ਨੂੰ ਫ਼ੋਨ ਕਰਕੇ ਦਿੱਲੀ ਆਉਣ ਲਈ ਕਿਉਂ ਕਹਿਣਗੇ। ਕਾਲ ਲਗਭਗ ਸਵੇਰੇ 8.45 ਵਜੇ ਆਈ। ਆਵਾਜ਼ ਬਿਲਕੁਲ ਗ੍ਰਹਿ ਮੰਤਰੀ ਅਮਿਤ ਸ਼ਾਹ ਵਰਗੀ ਲੱਗ ਰਹੀ ਸੀ।

ਡਾ. ਚੱਬੇਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਜਨਮਦਿਨ ਹੈ, ਜਿਸ ਕਰਕੇ ਉਹ ਕਾਫੀ ਰੁੱਝੇ ਹੋਏ ਸਨ। ਉਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣਗੇ ਅਤੇ ਕਾਲ ਕਰਨ ਵਾਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਕੋਈ ਮਜ਼ਾਕ ਸੀ ਜਾਂ ਫਿਰ ਫੋਨ ਕਿਉਂ ਕੀਤਾ, ਇਹ ਜਾਂਚ ਦਾ ਵਿਸ਼ਾ ਹੈ। ਹਾਲਾਂਕਿ, ਪੁਲਿਸ ਨੂੰ ਅਜੇ ਤੱਕ ਸ਼ਿਕਾਇਤ ਨਹੀਂ ਮਿਲੀ ਹੈ।

ਚੱਬੇਵਾਲ ਨੇ ਦੱਸਿਆ- ਆਵਾਜ਼ ‘ਤੇ ਕਿਵੇਂ ਹੋਇਆ ਸ਼ੱਕ?

ਇਸ ਬਾਰੇ ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਜਨਮਦਿਨ ਨੂੰ ਲੈ ਕੇ ਕਈ ਕਾਲ ਆ ਰਹੇ ਸਨ। ਸਵੇਰੇ 8:45 ਵਜੇ ਦੇ ਕਰੀਬ, ਪਹਿਲਾ ਕਾਲ ਆਇਆ ਜਿਸ ਵਿੱਚ ਆਵਾਜ਼ ਆਈ, “ਕੀ ਤੁਸੀਂ ਸੰਸਦ ਮੈਂਬਰ ਡਾ. ਚੱਬੇਵਾਲ ਬੋਲ ਰਹੇ ਹੋ?” ਮੈਂ ਜਵਾਬ ਦਿੱਤਾ, “ਹਾਂ, ਮੈਂ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਹਾਂ।” ਕਾਲ ਕਰਨ ਵਾਲੇ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਹਾਡੇ ਨਾਲ ਗੱਲ ਕਰਨਗੇ। ਮੈਂ ਜਵਾਬ ਦਿੱਤਾ, “ਠੀਕ ਹੈ, ਕਰਵਾ ਦਿਓ।”

ਇਸਤੋਂ ਬਾਅਦ ਅਗਲੀ ਆਵਾਜ਼ ਆਈ, “ਰਾਜਕੁਮਾਰ ਚੱਬੇਵਾਲ, ਤੁਹਾਡੇ ਜਨਮਦਿਨ ‘ਤੇ ਤੁਹਾਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਬਹੁਤ-ਬਹੁਤ ਵਧਾਈਆਂ। ਤੁਸੀਂ ਅੱਜ ਕਿੱਥੇ ਹੋ?” ਮੈਂ ਉਨ੍ਹਾਂ ਨੂੰ ਕਿਹਾ, “ਮੈਂ ਅੱਜ ਕਿਹਾ ਕਿ ਮੈਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਹਾਂ। ਉਨ੍ਹਾਂਨੇ ਕਿਹਾ, “ਜਦੋਂ ਵੀ ਤੁਸੀਂ ਦਿੱਲੀ ਆਓ, ਤਾਂ ਮੈਨੂੰ ਜਰੂਰ ਮਿਲੋ।” ਮੈਂ ਕਿਹਾ, “ਠੀਕ ਹੈ, ਸਰ, ਧੰਨਵਾਦ।”

ਮੈਨੂੰ ਇਸ ਵਿੱਚ ਕੁਝ ਅਜੀਬ ਲੱਗਿਆ। ਕਿਸੇ ਮੰਤਰਾਲੇ ਤੋਂ ਕੋਈ ਵੀ ਕਾਲ ਆਮ ਤੌਰ ‘ਤੇ ਲੈਂਡਲਾਈਨ ‘ਤੇ ਆਉਂਦੀ ਹੈ। ਅਮਿਤ ਸ਼ਾਹ ਦੀ ਜਿਹੋ ਜਿਹੀ ਆਵਾਜ਼ ਹੈ, ਉਹੋ ਜਿਹੀ ਮੈਨੂੰ ਨਹੀਂ ਲੱਗੀ। ਇਨ੍ਹਾਂ ਸਾਰੀਆਂ ਘਟਨਾਵਾਂ ਦੇ ਮੱਦੇਨਜ਼ਰ, ਮੈਂ ਹੁਸ਼ਿਆਰਪੁਰ ਦੇ ਐਸਐਸਪੀ ਨੂੰ ਅਪੀਲ ਕੀਤੀ ਹੈ ਕਿ ਇਸ ਕਾਲ ਦੀ ਜਾਂਚ ਕੀਤੀ ਜਾਵੇ ਅਤੇ ਫੋਨ ਕਰਨ ਵਾਲੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

Amit Shah Call


Popular Posts
Just Now