ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ

CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹ


CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ



ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਸੀਐੱਮ ਭਗਵੰਤ ਮਾਨ ਨੇ ਸਾਫ ਤੌਰ ’ਤੇ ਕਿਹਾ ਕਿ ਜਥੇਦਾਰ ਸਾਹਿਬ ਜਦੋਂ ਮਰਜ਼ੀ ਸੱਦ ਲੈਣ ਇਕੱਤਰਤਾ ਚਾਹੇ 20 ਦਿਨਾਂ ਬਾਅਦ ਜਾਂ ਫੇਰ 25 ਦਿਨਾਂ ਬਾਅਦ ਪਰ ਹੁਣ ਇਹ ਕਾਨੂੰਨ ਵਾਪਸ ਨਹੀਂ ਹੋਵੇਗਾ।

ਦੱਸ ਦਈਏ ਕਿ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਸਤਿਕਾਰ ਸੋਧ ਐਕਟ ਦਾ ਮਸੌਦਾ ਨਾ ਅਕਾਲ ਤਖਤ ਨਾ ਐਸਜੀਪੀਸੀ ਨੂੰ ਭੇਜਿਆ ਗਿਆ। ਸਿੱਖ ਰਹਿਤ ਮਰਿਆਦਾ ’ਤੇ ਸਰਕਾਰ ਕਾਨੂੰਨ ਨਹੀਂ ਬਣਾ ਸਕਦੀ। ਵੈੱਬਸਾਈਟ ’ਤੇ ਰਿਕਾਰਡ ਦਰਜ ਕਰਨ ਨਾਲ ਬੇਅਦਬੀਆਂ ’ਚ ਵਾਧਾ ਹੋਵੇਗਾ। ਵਿਧਾਨਸਭਾ ਸਿੱਧੇ ਤੌਰ ’ਤੇ ਪੰਥ ਦੇ ਕੰਮਾਂ ’ਚ ਦਖਲ ਨਹੀਂ ਦੇ ਸਕਦੀ। ਸਰਕਾਰ ਨੂੰ ਮੱਦਾ ’ਚ ਸੋਧ ਲਈ 15 ਦਿਨ ਦਾ ਸਮਾਂ ਦਿੱਤਾ ਜਾਂਦਾ ਹੈ। ਸੋਧ ਨਾ ਹੋਣ ’ਤੇ 5 ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕਰਕੇ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਪੰਥ ਦੀ ਸ਼ਬਦਾਵਲੀ ਤੈਅ ਕਰੇ। ਸਰੂਪ ਸ਼ਬਦ ਚੰਗਾ ਪਰ ਬੀੜ ਸ਼ਬਦ ਵੀ ਮਾੜਾ ਨਹੀਂ ਹੈ। ਸਰਕਾਰ ਦੇ ਕਹਿਣ ’ਤੇ ਗੁਰੂ ਗ੍ਰੰਥ ਸਾਹਿਬ ’ਤੇ ਕੋਈ ਵੀ ਯੂਨੀਕ ਨੰਬਰ ਨਹੀਂ ਲੱਗੇਗਾ। ਉਨ੍ਹਾਂ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਜਦੋਂ ਤੱਕ ਅਕਾਲ ਤਖਤ ਸਾਹਿਬ ਤੋਂ ਮਨਜ਼ੂਰੀ ਨਹੀਂ ਤਾਂ ਕਾਨੂੰਨ ’ਤੇ ਰੋਕ ਲੱਗੇ, ਅਸੀਂ ਮੱਦਾਂ ’ਚ ਸੋਧ ਲਈ ਸਿੱਖ ਵਕੀਲਾਂ ਦਾ ਇੱਕ ਪੈਨਲ ਦੇਵਾਂਗੇ, ਜਦੋਂ ਤੱਕ ਇੰਨ੍ਹਾਂ ਮੱਦਾਂ ਤੇ ਸਹਿਮਤੀ ਨਹੀਂ ਕਾਨੂੰਨ ’ਤੇ ਲੱਗੇ ਰੋਕ।

Cm bhagwant mann


Popular Posts
Just Now