ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

Dry-day-declared


26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ




ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਸਬੰਧੀ ਐਕਸਾਈਜ਼ ਕਮਿਸ਼ਨਰ ਪੰਜਾਬ ਜਤਿੰਦਰ ਜੌਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਾਲੇ ਇਲਾਕਿਆਂ ਵਿੱਚ 26 ਮਈ 2026 ਨੂੰ “ਡਰਾਈ ਡੇ” ਘੋਸ਼ਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਡਰਾਈ ਡੇ ਦੌਰਾਨ ਸੰਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪੂਰਨ ਪਾਬੰਦੀ ਰਹੇਗੀ। ਇਸ ਦਿਨ ਸਾਰੇ ਠੇਕੇ, ਅਹਾਤੇ, ਬਾਰ, ਹੋਟਲਾਂ ਵਿੱਚ ਸਥਿਤ ਬਾਰ ਅਤੇ ਹੋਰ ਸ਼ਰਾਬ ਵੇਚਣ ਵਾਲੇ ਸਥਾਨ ਬੰਦ ਰਹਿਣਗੇ।

ਐਕਸਾਈਜ਼ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਰਾਈ ਡੇ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸਮੂਹ ਲਾਇਸੰਸੀ ਹੋਲਡਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ।



Dry day declared


Popular Posts
Just Now