ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬੀਜੇਪੀ ਨੇ ਖੇਡਿਆ ਸਿੱਖ ਚਿਹਰੇ ‘ਤੇ ਦਾਅ,ਕੇਵਲ ਸਿੰਘ ਢਿੱਲੋਂ ਬਣੇ BJP ਪੰਜਾਬ ਦੇ ਨਵੇਂ ਪ੍ਰਧਾਨ

Kewal-singh-dhillon


ਬੀਜੇਪੀ ਨੇ ਖੇਡਿਆ ਸਿੱਖ ਚਿਹਰੇ ‘ਤੇ ਦਾਅ,ਕੇਵਲ ਸਿੰਘ ਢਿੱਲੋਂ ਬਣੇ BJP ਪੰਜਾਬ ਦੇ ਨਵੇਂ ਪ੍ਰਧਾਨ



ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਮਿਲ ਗਿਆ ਹੈ। ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਇੱਕ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਹੈ, ਕਿਉਂਕਿ ਤਰੁਣ ਚੁੱਘ, ਮੰਤਰੀ ਸ੍ਰੀਨਿਵਾਸਲੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਰਗੇ ਆਗੂ ਲੰਬੇ ਸਮੇਂ ਤੋਂ ਸੂਬਾ ਇਕਾਈ ਦੀ ਅਗਵਾਈ ਲਈ ਇੱਕ ਸਿੱਖ ਚਿਹਰੇ ਦੀ ਵਕਾਲਤ ਕਰ ਰਹੇ ਸਨ।

ਕੇਵਲ ਸਿੰਘ ਢਿੱਲੋਂ, ਜੋ ਕਿ ਜੂਨ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ, 2007 ਤੋਂ 2017 ਤੱਕ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ ਵਿੱਚ ਖਤਮ ਹੋ ਰਿਹਾ ਹੈ।


Kewal singh dhillon


Popular Posts
Just Now