ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਕਥਿਤ ਵਿਵਾਦਿਤ ਵੀਡੀਓ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਪੰਥ ਦੋਖੀ ਕਰਾਰ

ਕਥਿਤ ਵਿਵਾਦਿਤ ਵੀਡੀਓ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ


ਕਥਿਤ ਵਿਵਾਦਿਤ ਵੀਡੀਓ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਪੰਥ ਦੋਖੀ ਕਰਾਰ


ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿਚ ਦੋਸ਼ੀ, ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੰਦਿਆਂ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਕਿ ਖ਼ਾਲਸਾ ਪੰਥ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੂੰਹ ਨਾ ਲਗਾਵੇ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਵਿਵਾਦਤ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਦੇ ਮਾਮਲੇ ਵਿੱਚ ਪੰਜਾਬ ਦੀ ਸਮੁੱਚੀ ਕੈਬਨਟ ਅਤੇ ਵਿਧਾਨ ਸਭਾ ਦੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸਾਰੇ ਸਿੱਖ ਵਿਧਾਇਕਾਂ ਤੇ ਉਕਤ ਐਕਟ ਨੂੰ ਮਨਜ਼ੂਰੀ ਦੇਣ ਵਾਲੀ ਪੰਜਾਬ ਕੈਬਨਟ ਨੂੰ ਹੁਕਮਨਾਮਾ ਜਾਰੀ ਕਰਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਨੇਡਾ ਅਤੇ ਅਮਰੀਕਾ ਨਾਲ ਸੰਬੰਧਿਤ ਦੋ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮਾਮਲੇ ਵਿਚਾਰਦਿਆਂ ਉਨ੍ਹਾਂ ਬਾਰੇ ਵੀ ਅਹਿਮ ਆਦੇਸ਼ ਜਾਰੀ ਕੀਤੇ ਗਏ ਹਨ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਇਹ ਆਦੇਸ਼ ਦੇ ਹੁਕਮਨਾਮੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੇ ਗਏ ਹਨ।

Mukh Mantri Audio Dispute


Popular Posts
Just Now