ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ

ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘


ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ


ਪੰਜਾਬ ਪੁਲਿਸ ‘ਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਭਰਤੀ ਦੇ ਲਈ ਪ੍ਰੀਖਿਆ ਦੀ ਤਾਰੀਖ਼ ਘੋਸ਼ਿਤ ਕਰ ਦਿੱਤੀ ਗਈ। ਕਾਂਸਟੇਬਲਾਂ ਦੀ ਭਰਤੀ ਲਈ ਕੰਪਿਊਟਰ ਬੇਸਡ (CBT) ਪ੍ਰੀਖਿਆ 1 ਜੁਲਾਈ ਨੂੰ ਸ਼ੁਰੂ ਹੋਵੇਗੀ। ਇਸ ਸਬੰਧ ‘ਚ ਜਲਦੀ ਹੀ ਐਡਮਿਟ ਕਾਰਡ ਜਾਰੀ ਕੀਤੇ ਜਾਣਗੇ। ਵਿਭਾਗ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਪ੍ਰੀਖਿਆ ਨਾਲ ਜੁੜੇ ਸਾਰੇ ਅਪਡੇਟਸ ਲਈ ਉਹ ਪੰਜਾਬ ਪੁਲਿਸ ਦੀ ਅਧਿਕਾਰਕ ਵੈੱਬਸਾਈਟ ਤੋਂ ਜਾਣਕਾਰੀ ਲੈਣ।

ਪੰਜਾਬ ਪੁਲਿਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਦੇ ਹੋਏ ਜਾਣਕਾਰੀ ਦਿੱਤੀ ਹੈ।

ਕਾਂਸਟੇਬਲ ਭਰਤੀ (ਜ਼ਿਲ੍ਹਾ ਅਤੇ ਆਰਮਡ ਕਾਡਰ)-2026 ਲਈ ਕੰਪਿਊਟਰ ਆਧਾਰਿਤ ਪ੍ਰੀਖਿਆ (CBT) 1 ਜੁਲਾਈ 2026 ਤੋਂ ਸ਼ੁਰੂ ਹੋਵੇਗੀ।

ਅਸਾਮੀਆਂ: ਜ਼ਿਲ੍ਹਾ ਕਾਡਰ: 2,522 ਅਸਾਮੀਆਂ, ਆਰਮਡ ਕਾਡਰ: 776 ਅਸਾਮੀਆਂ।

CBT ਦੇ ਐਡਮਿਟ ਕਾਰਡ ਜਲਦ ਜਾਰੀ ਕੀਤੇ ਜਾਣਗੇ।

ਪੰਜਾਬ ਪੁਲਿਸ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪ੍ਰੀਖਿਆ ਸੰਬੰਧੀ ਸਮਾਂ ਸਾਰਣੀ, ਐਡਮਿਟ ਕਾਰਡ ਤੇ ਹੋਰ ਮਹੱਤਵਪੂਰਨ ਅਪਡੇਟਾਂ ਲਈ ਪੰਜਾਬ ਪੁਲਿਸ ਦੇ ਅਧਿਕਾਰਕ ਭਰਤੀ ਪੋਰਟਲ http://punjabpolice.gov.in ਨੂੰ ਨਿਯਮਿਤ ਤੌਰ ‘ਤੇ ਚੈੱਕ ਕਰਦੇ ਰਹਿਣ। ਹਾਲਾਂਕਿ, ਅਜੇ ਤੱਕ ਇਹ ਨਹੀਂ ਦੱਸਿਆ ਗਿਆ ਹੈ ਕਿ ਉਮੀਦਵਾਰਾਂ ਦੀ ਪ੍ਰੀਖਿਆ ਕਿੰਨੇ ਚਰਨਾਂ ‘ਚ ਲਈ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਪ੍ਰੀਖਿਆ ਲਈ ਉਮੀਦਵਾਰਾਂ ਨੂੰ ਵੱਖ-ਵੱਖ ਚਰਨਾਂ ਤੇ ਵੱਖ-ਵੱਖ ਸਮੇਂ ‘ਤੇ ਬੁਲਾਇਆ ਜਾਂਦਾ ਰਿਹਾ ਹੈ। ਇਸ ਵਾਰ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਪੁਲਿਸ ਦੀ ਪ੍ਰੀਖਿਆ ਕਈ ਚਰਨਾਂ ‘ਚ ਲਈ ਜਾ ਸਕਦੀ ਹੈ।

ਇਸ ਪ੍ਰੀਖਿਆ ਦੌਰਾਨ ਪੰਜਾਬ ਸਰਕਾਰ ਉਮੀਦਵਾਰਾਂ ਦੀ ਸਹੂਲਤਾਂ ਲਈ ਕੁੱਝ ਐਲਾਨ ਵੀ ਕਰ ਸਕਦੀ ਹੈ। ਪੰਜਾਬ ਸਰਕਾਰ ਨੀਟ ਪ੍ਰੀਖਿਆ ਵਾਲੇ ਦਿਨਾਂ ਲਈ ਉਮੀਦਵਾਰਾਂ ਲਈ ਮੁਫ਼ਤ ਬੱਸ ਸਫ਼ਰ ਦਾ ਐਲਾਨ ਕਰ ਚੁੱਕੀ ਹੈ।

Police constable vacancy bharti


Popular Posts
Just Now