ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮ


ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ


ਅਦਾਕਾਰ ਪ੍ਰਕਾਸ਼ ਰਾਜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਬੈਂਗਲੁਰੂ ਦੀ ਇੱਕ ਅਦਾਲਤ ਨੇ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਮਾਮਲਾ ਉਨ੍ਹਾਂ ਦੋਸ਼ਾਂ ਨਾਲ ਸਬੰਧਤ ਹੈ ਕਿ ਉਨ੍ਹਾਂ ਕੋਲ ਕਈ ਰਾਜਾਂ ਦੇ ਵੋਟਰ ਪਛਾਣ ਪੱਤਰ ਹਨ।

ਇਹ ਸ਼ਿਕਾਇਤ 2019 ਵਿੱਚ ਵਕੀਲ ਦਿਲੀਪ ਕੁਮਾਰ ਨੇ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪ੍ਰਕਾਸ਼ ਰਾਜ ਕੋਲ ਚਾਰ ਸੂਬਿਆਂ ਦੇ ਵੋਟਰ ਪਛਾਣ ਪੱਤਰ ਹਨ, ਜਿਨ੍ਹਾਂ ਵਿੱਚ ਕਰਨਾਟਕ, ਤਾਮਿਲਨਾਡੂ ਅਤੇ ਤੇਲੰਗਾਨਾ ਸ਼ਾਮਲ ਹਨ ਅਤੇ ਜੇਕਰ ਇਹ ਸਾਬਤ ਹੋ ਗਿਆ, ਤਾਂ ਇਹ ਚੋਣ ਸਬੰਧੀ ਨਿਯਮਾਂ ਦੀ ਉਲੰਘਣਾ ਹੋਵੇਗੀ।ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਿਸੇ ਵੀ ਨਾਗਰਿਕ ਨੂੰ ਦੇਸ਼ ਵਿੱਚ ਸਿਰਫ਼ ਇੱਕ ਹੀ ਜਗ੍ਹਾ ਵੋਟਰ ਵਜੋਂ ਰਜਿਸਟਰਡ ਕੀਤਾ ਜਾ ਸਕਦਾ ਹੈ। ਸ਼ਿਕਾਇਤ ਵਿੱਚ ਦੋਸ਼ ਹੈ ਕਿ ਪ੍ਰਕਾਸ਼ ਰਾਜ ਨੇ ਕਈ ਵੋਟਰ ਪਛਾਣ ਪੱਤਰ ਰੱਖ ਕੇ ਇਹਨਾਂ ਨਿਯਮਾਂ ਦੀ ਉਲੰਘਣਾ ਕੀਤੀ ਹੈ।

48ਵੇਂ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਦੀ ਅਦਾਲਤ ਨੇ ਕਥਿਤ ਤੌਰ ‘ਤੇ ਦੋ ਮੌਕਿਆਂ ‘ਤੇ ਅਦਾਕਾਰ ਨੂੰ ਸੰਮਨ ਭੇਜੇ ਸਨ ਅਤੇ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ, ਪ੍ਰਕਾਸ਼ ਰਾਜ ਦੋਵਾਂ ਤਰੀਕਾਂ ‘ਤੇ ਪੇਸ਼ ਨਹੀਂ ਹੋਏ। ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਉਨ੍ਹਾਂ ਦੇ ਗੈਰ-ਹਾਜ਼ਰ ਰਹਿਣ ਨੂੰ ਦੇਖਦੇ ਹੋਏ ਅਦਾਲਤ ਨੇ ਹੁਣ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ, ਜਿਸ ਨਾਲ ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਹੈ।

Non bailable warrant against actor prakash ra


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now