ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ


ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ


ਭਾਰਤ ਸਰਕਾਰ ਵਲੋਂ ਸਾਲ 2026 ਦੇ ਪਦਮਸ਼੍ਰੀ ਪੁਰਸਕਾਰਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸੰਤ ਨਿਰੰਜਨ ਦਾਸ ਜੀ ਮੌਜੂਦਾ ਗੱਦੀ ਨਸ਼ੀਨ ਡੇਰਾ ਸੱਚਖੰਡ ਬੱਲਾਂ ਅਤੇ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਯੂ.ਪੀ. ਨੂੰ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਸਾਲ ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਪੰਜ ਪ੍ਰਮੁੱਖ ਹਸਤੀਆਂ ਨੂੰ ਇਸ ਸਨਮਾਨ ਲਈ ਚੁਣਿਆ ਗਿਆ, ਜਿਸ ਵਿਚ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਨਾਮ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸੀ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ਤੇ ਪ੍ਰਚਾਰ ਪ੍ਰਸਾਰ ਅਤੇ ਸਮੁੱਚੀ ਮਾਨਵਤਾ ਦੇ ਭਲੇ ਲਈ ਕੀਤੇ ਜਾ ਰਹੇ ਮਹਾਨ ਕਾਰਜਾਂ ਅਤੇ ਸਮਾਜ ਸੇਵਾ ਤੇ ਮਨੁੱਖਤਾ ਲਈ ਯੋਗਦਾਨ ਪਾਉਣ ਹਿੱਤ ਸੰਤ ਨਿਰੰਜਨ ਦਾਸ ਜੀ ਨੂੰ 'ਪਦਮਸ਼੍ਰੀ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਨਮਾਨ ਨਾਲ ਡੇਰਾ ਸੱਚਖੰਡ ਬੱਲਾਂ ਦੇ ਲੱਖਾਂ ਸ਼ਰਧਾਲੂਆਂ ਤੇ ਦੇਸ਼ ਵਿਦੇਸ਼ ਵਿਚ ਵੱਸਦੀਆਂ ਸਤਿਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Sant niranjan das of dera ballan selected for padma shri


Popular Posts
Just Now