ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹ


ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ


ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਮੁੜ ਤੋਂ ਬਦਲਾਅ ਕੀਤਾ ਗਿਆ ਹੈ। ਨਵੇਂ ਆਦੇਸ਼ ਦੇ ਮੁਤਾਬਕ ਹੁਣ 1 ਜੁਲਾਈ ਤੋਂ ਸਾਰੇ ਸਰਕਾਰੀ ਦਫਤਰ ਅਤੇ ਅਦਾਰੇ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁਲ੍ਹਣਗੇ। ਪੰਜਾਬ ਵਿੱਚ ਭਿਆਨਕ ਗਰਮੀ ਅਤੇ ਲੂ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਨੇ ਬੀਤੀ 25 ਮਈ ਤੋਂ 30 ਜੁਨ ਤੱਕ ਸਾਰੇ ਸਰਕਾਰੀ ਸਕੂਲਾਂ ਅਤੇ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ। ਜਿਸਤੋਂ ਬਾਅਦ ਇਹ ਅਦਾਰੇ ਸਵੇਰੇ 7 ਵਜੇ ਤੋਂ ਦੁਪਹਿਰ 1.30 ਵਜੇ ਤੱਕ ਖੁੱਲ੍ਹ ਰਹੇ ਸਨ।

ਪਰ ਹੁਣ ਜਦੋਂ ਪੰਜਾਬ ਦੇ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋਇਆ ਹੈ ਅਤੇ ਮੌਨਸੂਨ ਦੀ ਵੀ ਐਂਟਰੀ ਹੋਣ ਵਾਲੀ ਹੈ। ਇਸ ਲਈ ਸਰਕਾਰ ਨੇ ਸਾਰੇ ਦਫ਼ਤਰਾਂ ਅਤੇ ਅਦਾਰਿਆਂ ਨੂੰ ਮੁੜ ਤੋਂ ਪੁਰਾਣੇ ਸਮੇਂ ਤੇ ਖੋਲ੍ਹਣ ਦਾ ਫੈਸਲਾ ਲਿਆ ਹੈ।


9 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ

ਮੌਸਮ ਦੀ ਗੱਲ ਕਰੀਏ ਤਾਂ ਵਿਭਾਗ ਨੇ 9 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਤਾਪਮਾਨ ‘ਚ ਗਿਰਾਵਟ ਦਰਜ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 40.1 ਡਿਗਰੀ ਸੈਲਸੀਅਸ ਰਿਹਾ ਹੈ।

Office timing change


Popular Posts
Just Now