ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ
ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ
ਉੱਤਰਾਖੰਡ ਦੇ ਗੁਰਦੁਆਰਾ ਪ੍ਰਬੰਧਨ ਨਾਲ ਜੁੜੇ ਮਾਮਲੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਵਿੱਚ ਸਹਿਮਤੀ ਬਣ ਗਈ। ਮੀਟਿੰਗ ਦੌਰਾਨ ਨਿਹੰਗ ਸਿੰਘਾਂ ਨੇ ਆਪਣੀਆਂ ਮੰਗਾਂ ਸਬੰਧੀ ਐੱਸਐੱਸਪੀ ਨੂੰ ਮੰਗ ਪੱਤਰ ਸੌਂਪਿਆ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਮਾਮਲੇ ਦਾ ਅੰਤਰਿਮ ਹੱਲ ਕਰਦਿਆਂ ਮੰਗਾਂ 'ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਫਿਲਹਾਲ ਆਪਣਾ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਕੀਤਾ।
Uttarakhand Nihangsingh Dispute