ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਫਿਰੋਜ਼ਪੁਰ - 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ

ਫਿਰੋਜ਼ਪੁਰ - 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌ


ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ


ਫਿਰੋਜ਼ਪੁਰ ਦੇ ਮੱਲਾਂਵਾਲਾ ਨੇੜਲੇ ਪਿੰਡ ਜੈਮਲਵਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰੀਕੇ ਹੈੱਡ ਵਰਕਸ ਤੋਂ ਨਿਕਲਦੀ ਬੂਟੇ ਵਾਹ ਨਹਿਰ ਦੋ ਥਾਵਾਂ ਤੋਂ ਟੁੱਟ ਗਈ, ਜਿਸ ਕਾਰਨ ਸੈਂਕੜੇ ਏਕੜ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆ ਗਈ ਹੈ। ਝੋਨਾ, ਹਰਾ ਚਾਰਾ, ਸਬਜ਼ੀਆਂ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਪੀੜਤ ਕਿਸਾਨਾਂ ਨੇ ਦੱਸਿਆ ਕਿ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਨਹਿਰ ਵਿੱਚ ਪਾਣੀ ਓਵਰਫਲੋਅ ਹੋ ਰਿਹਾ ਸੀ। ਨਹਿਰ ਵਿੱਚ ਜ਼ਿਆਦਾ ਹਰੀ ਬੂਟੀ, ਜਿਸਨੂੰ ਕਲਾਲੀ ਕਿਹਾ ਜਾਂਦਾ ਹੈ, ਜਮ੍ਹਾ ਹੋਣ ਕਾਰਨ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈ ਰਹੀ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਖ਼ਰਚੇ ’ਤੇ ਮਜ਼ਦੂਰ ਲਗਾ ਕੇ ਬੂਟੀ ਕੱਢਵਾਈ, ਪਰ ਨਹਿਰੀ ਵਿਭਾਗ ਵੱਲੋਂ ਕੋਈ ਸਹਾਇਤਾ ਨਹੀਂ ਦਿੱਤੀ ਗਈ।

ਕਿਸਾਨਾਂ ਮੁਤਾਬਕ, ਪਿੰਡ ਜੈਮਲਵਾਲਾ ਨੇੜੇ ਕਰੀਬ 20 ਤੋਂ 25 ਫੁੱਟ ਚੌੜਾ ਪਾੜ ਪੈ ਗਿਆ, ਜਿਸ ਕਾਰਨ ਪਾਣੀ ਖੇਤਾਂ ਵਿੱਚੋਂ ਹੁੰਦਾ ਹੋਇਆ ਮੱਲਾਂਵਾਲਾ–ਜੈਮਲਵਾਲਾ ਸੜਕ ਤੱਕ ਪਹੁੰਚ ਗਿਆ। ਇਸ ਨਾਲ ਕਰੀਬ 200 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਤ ਇੰਨੇ ਗੰਭੀਰ ਸਨ ਕਿ ਕਿਸਾਨਾਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਬੋਰੀਆਂ ਦੀ ਮਦਦ ਨਾਲ ਇੱਕ ਪਾੜ ਨੂੰ ਭਰਨ ਦੀ ਕੋਸ਼ਿਸ਼ ਕੀਤੀ, ਜਦਕਿ ਦੂਜੇ ਪਾੜ ਨੂੰ ਬੰਦ ਕਰਨ ਲਈ ਜੱਦੋ-ਜਹਿਦ ਜਾਰੀ ਰਹੀ।

ਇਸ ਮਾਮਲੇ ’ਤੇ ਐਸ.ਡੀ.ਓ. ਨਵਨੀਤ ਗੁਪਤਾ ਨੇ ਦੱਸਿਆ ਕਿ ਵਿਭਾਗ ਨੂੰ ਨਹਿਰ ਟੁੱਟਣ ਦੀ ਜਾਣਕਾਰੀ ਮਿਲ ਚੁੱਕੀ ਹੈ ਅਤੇ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਰਾਹਤ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇਗਾ। ਉੱਧਰ ਸਥਾਨਕ ਕਿਸਾਨਾਂ ਦਾ ਦੋਸ਼ ਹੈ ਕਿ ਘਟਨਾ ਦੇ ਕਾਫ਼ੀ ਸਮੇਂ ਬਾਅਦ ਵੀ ਨਹਿਰੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਮੌਕੇ ’ਤੇ ਨਹੀਂ ਪਹੁੰਚਿਆ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

Canal breaks


Popular Posts
Just Now