ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਸਰੀ ਗੁਰੂ ਸਿੰਘ ਸਭਾ ਗੁਰਦੁਆਰਾ ਵੱਲੋਂ ਸਰਦਾਰ ਬਹਾਦੁਰ ਸਿੰਘ ਤੇ ਸਰਦਾਰਨੀ ਪਰਵਿੰਦਰ ਕੌਰ ਦਾ ‘ਡਿਸਟਿੰਗਵਿਸ਼ਡ ਸੇਵਾ ਐਵਾਰਡ’ ਨਾਲ ਸਨਮਾਨ

ਸਰੀ ਗੁਰੂ ਸਿੰਘ ਸਭਾ ਗੁਰਦੁਆਰਾ ਵੱਲੋਂ ਸਰਦਾਰ ਬਹਾਦੁਰ ਸਿੰਘ ਤੇ ਸਰਦਾਰਨ


ਸਰੀ ਗੁਰੂ ਸਿੰਘ ਸਭਾ ਗੁਰਦੁਆਰਾ ਵੱਲੋਂ ਸਰਦਾਰ ਬਹਾਦੁਰ ਸਿੰਘ ਤੇ ਸਰਦਾਰਨੀ ਪਰਵਿੰਦਰ ਕੌਰ ਦਾ ‘ਡਿਸਟਿੰਗਵਿਸ਼ਡ ਸੇਵਾ ਐਵਾਰਡ’ ਨਾਲ ਸਨਮਾਨ



ਸਰੀ ,ਬੀ.ਸੀ (ਗੁਰਪ੍ਰੀਤ ਸਿੰਘ ਧੰਜੂ )ਕੈਨੇਡਾ ਦੇ ਸਰੀ ਸ਼ਹਿਰ ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵੱਲੋਂ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਵਿਲੱਖਣ ਸੇਵਾਵਾਂ ਦੇ ਮੱਦੇਨਜ਼ਰ ਸਰਦਾਰ ਬਹਾਦੁਰ ਸਿੰਘ ਅਤੇ ਸਰਦਾਰਨੀ ਪਰਵਿੰਦਰ ਕੌਰ ਨੂੰ “ਡਿਸਟਿੰਗਵਿਸ਼ਡ ਸੇਵਾ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।


ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਅਤੇ ਸਿੱਖ ਆਗੂਆਂ ਦੀ ਹਾਜ਼ਰੀ ਵਿੱਚ ਇਹ ਸਨਮਾਨ ਭੇਟ ਕੀਤਾ ਗਿਆ। ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਸਨਮਾਨਿਤ ਜੋੜੇ ਨੇ ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ ਮਨੁੱਖਤਾ ਦੀ ਭਲਾਈ, ਲੋੜਵੰਦਾਂ ਦੀ ਸਹਾਇਤਾ ਅਤੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਸੇਵਾ ਕਾਰਜਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਨਿਸ਼ਕਾਮ ਸੇਵਾ, ਦਇਆ, ਨਿਮਰਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਸਮਾਜ ਲਈ ਪ੍ਰੇਰਣਾਦਾਇਕ ਹੈ।


ਸਨਮਾਨ ਪੱਤਰ ਵਿੱਚ ਦਰਜ ਹੈ ਕਿ ਸਰਦਾਰ ਬਹਾਦੁਰ ਸਿੰਘ ਅਤੇ ਸਰਦਾਰਨੀ ਪਰਵਿੰਦਰ ਕੌਰ ਨੇ ਆਪਣੀ ਦੂਰਅੰਦੇਸ਼ੀ, ਉਦਾਰਤਾ ਅਤੇ ਸੇਵਾ ਭਾਵਨਾ ਰਾਹੀਂ ਅਣਗਿਣਤ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।


ਸਮਾਗਮ ਦੌਰਾਨ ਸੰਗਤ ਨੇ ਸਨਮਾਨਿਤ ਜੋੜੇ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਲੋਕ-ਭਲਾਈ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਗੁਰਦੁਆਰਾ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸੇਵਾਦਾਰ ਸਮਾਜ ਲਈ ਪ੍ਰੇਰਣਾ ਸਰੋਤ ਹਨ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਪੂਰੇ ਭਾਈਚਾਰੇ ਦਾ ਫ਼ਰਜ਼ ਹੈ। ਇਹ ਸਨਮਾਨ 28 ਜੂਨ 2026 ਨੂੰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ, ਸਰੀ (ਬ੍ਰਿਟਿਸ਼ ਕੋਲੰਬੀਆ) ਵਿਖੇ ਭੇਟ ਕੀਤਾ ਗਿਆ।

Distinguished Seva Award


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now