ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਸੁਲਤਾਨਪੁਰ ਲੋਧੀ ਨਗਰ ਕੌਂਸਲ \'ਤੇ ਰਾਣਾ ਇੰਦਰਪ੍ਰਤਾਪ ਧੜੇ ਦਾ ਕਬਜ਼ਾ, ਸੰਦੀਪ ਕੌਰ ਬਣੀ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ \'ਤੇ ਰਾਣਾ ਇੰਦਰਪ੍ਰਤਾਪ ਧੜੇ ਦਾ ਕਬਜ਼ਾ,



ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਅੱਜ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਰਿਹਾ। ਨਗਰ ਕੌਂਸਲ ਦਫ਼ਤਰ ਵਿਖੇ ਚੋਣ ਅਧਿਕਾਰੀ-ਕਮ-ਐਸ ਡੀ. ਐਮ. ਜਸਜੀਤ ਸਿੰਘ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ, ਜਿੱਥੇ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ।

ਮੀਟਿੰਗ ਵਿਚ ਨਗਰ ਕੌਂਸਲ ਦੇ 13 ਦੇ 13 ਜੇਤੂ ਕੌਂਸਲਰ ਹਾਜ਼ਰ ਹੋ ਚੁੱਕੇ ਹਨ। ਇਨ੍ਹਾਂ ਵਿਚ ਰਾਣਾ ਇੰਦਰ ਪ੍ਰਤਾਪ ਸਿੰਘ ਧੜੇ ਦੇ 7 ਕੌਂਸਲਰ, ਆਮ ਆਦਮੀ ਪਾਰਟੀ ਦੇ 5 ਅਤੇ ਸ਼੍ਰੋਮਣੀ ਅਕਾਲੀ ਦਲ ਦਾ 1 ਕੌਂਸਲਰ ਸ਼ਾਮਲ ਹੈ। ਚੋਣ ਨੂੰ ਲੈ ਕੇ ਸਿਆਸੀ ਸਮੀਕਰਨਾਂ 'ਤੇ ਹਰ ਕਿਸੇ ਦੀ ਨਜ਼ਰ ਟਿਕੀ ਹੋਈ ਹੈ।
ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਕੌਂਸਲ ਦਫ਼ਤਰ ਦੇ ਅੰਦਰ ਤੇ ਬਾਹਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਆਉਣ-ਜਾਣ ਵਾਲੇ 'ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਕੁਰਸੀ 'ਤੇ ਕੌਣ ਕਾਬਜ਼ ਹੋਵੇਗਾ। ਇਸ ਚੋਣ ਨੂੰ ਲੈ ਕੇ ਪਹਿਲਾਂ ਹੀ ਸਿਆਸੀ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਯਾਦ ਰਹੇ ਕਿ 2 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਰਕਾਰ 'ਤੇ ਦਬਾਅ ਬਣਾਉਣ ਦੇ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਜੇਤੂ ਕੌਂਸਲਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਸੀ ਕਿ ਉਨ੍ਹਾਂ ਕੋਲ ਬਹੁਮਤ ਮੌਜੂਦ ਹੈ ਅਤੇ ਉਹ ਆਪਣੇ ਜੇਤੂ ਕੌਂਸਲਰਾਂ ਵਿਚੋਂ ਹੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਨਗੇ। ਉਨ੍ਹਾਂ ਕਿਹਾ ਸੀ ਕਿ "ਸਰਕਾਰ ਜੋ ਮਰਜ਼ੀ ਕਰ ਲਵੇ, ਸਾਡੇ ਸਾਰੇ ਕੌਂਸਲਰ ਇਕਜੁੱਟ ਹਨ ਅਤੇ ਨਗਰ ਕੌਂਸਲ ਦੀ ਅਗਵਾਈ ਸਾਡੇ ਧੜੇ ਦੇ ਹੱਥਾਂ ਵਿਚ ਹੀ ਰਹੇਗੀ।" ਫਿਲਹਾਲ ਚੋਣ ਪ੍ਰਕਿਰਿਆ ਜਾਰੀ ਹੈ ਅਤੇ ਕੁਝ ਹੀ ਸਮੇਂ ਵਿਚ ਇਹ ਸਪਸ਼ਟ ਹੋ ਜਾਵੇਗਾ ਕਿ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀ ਕਮਾਨ ਕਿਸ ਦੇ ਹੱਥਾਂ ਵਿਚ ਜਾਂਦੀ ਹੈ। ਪੂਰੇ ਹਲਕੇ ਦੀਆਂ ਨਜ਼ਰਾਂ ਇਸ ਮਹੱਤਵਪੂਰਨ ਸਿਆਸੀ ਚੋਣ 'ਤੇ ਟਿਕੀਆਂ ਹੋਈਆਂ ਹਨ।

Election president of sultanpur lodhi


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now